ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਕੀਤਾ ਡੇਂਗੂ ਅਤੇ ਮਲੇਰੀਆ ਦਾ ਸਰਵੇਖਣ
ਅਸ਼ੋਕ ਵਰਮਾ
ਬਠਿੰਡਾ, 17 ਜੁਲਾਈ 2026:ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਜਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਡੇਂਗੂ ਸਰਵੇ ਅਤੇ ਜਾਗਰੂਕ ਕੀਤਾ ਗਿਆ। ਇਸ ਸਬੰਧੀ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਅਰਬਨ ਐਂਟੀ ਲਾਰਵਾ ਟੀਮ ਵੱਲੋ ਜਿਲ੍ਹੇ ਦੇ ਵੱਖ ਵੱਖ ਏਰੀਆ, ਵਿੱਚ ਲਾਰਵੇ ਦੀ ਭਾਲ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਖੜ੍ਹੇ ਪਾਣੀ ਵਿੱਚ ਸਪਰੇ ਵੀ ਕਰਵਾਈ ਗਈ ।
ਇਸ ਸਬੰਧ ਵਿੱਚ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸਰਕਾਰੀ ਦਫਤਰਾਂ ਵਿੱਚ ਹਰ ਸੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ। ਜਿਸ ਦੌਰਾਨ ਘਰ ਵਿੱਚ ਮੌਜੂਦ ਕੂਲਰਾਂ, ਫਰਿਜ਼ ਦੀ ਟਰੇਅ, ਪੰਛੀਆਂ ਲਈ ਰਖੇ ਪਾਣੀ ਦੇ ਕਟੋਰੇ ਆਦਿ ਦੀ ਸਫਾਈ ਕੀਤੀ ਜਾਵੇ ਅਤੇ ਘਰ ਵਿੱਚ ਵਾਧੂ ਪਏ ਕਬਾੜ ਦਾ ਸਮਾਨ ਆਦਿ ਦਾ ਨਿਪਟਾਰਾ ਕੀਤਾ ਜਾਵੇ। ਇਸ ਤੋ ਇਲਾਵਾ ਘਰ ਦੇ ਨੇੜੇ ਖੜੇ ਪਾਣੀ ਅਤੇ ਛੱਪੜਾ ਆਦਿ ਵਿੱਚ ਹਰ ਹਫਤੇ ਕਾਲੇ ਤੇਲ ਦਾ ਛਿੜਕਾ ਕੀਤਾ ਜਾਵੇ ਤਾਂ ਜ਼ੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਪਾਣੀ ਖੜ੍ਹਨ ਵਾਲੇ ਸੋਮਿਆਂ ਤੇ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ । ਸਿਹਤ ਵਿਭਾਗ ਦੀਆਂ ਅੇਂਟੀ ਲਾਰਵਾ ਸਰਵੇ ਟੀਮਾਂ ਵੱਲੋ ਸਰਵੇ ਦੌਰਾਨ ਕਈ ਥਾਵਾਂ ਤੇ ਡੇਂਗੂ ਦਾ ਲਾਰਵਾ ਪਾਇਆ ਗਿਆ ਜਿਸ ਨੂੰ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਟੀਮ ਮੈਂਬਰਾ ਵੱਲੋ ਲੋਕਾਂ ਨੂੰ ਡੇਂਗੂ ਤੋ ਬਚਾਅ ਸਬੰਧੀ ਸਾਵਧਾਨਿਆ ਵਾਰੇ ਵੀ ਦਸਿਆ ਗਿਆ। ਸਿਹਤ ਵਿਭਾਗ ਵੱਲੋ ਸਿਵਲ ਹਸਪਤਾਲ ਬਠਿੰਡਾ ਵਿਖੇ ਡੇਂਗੂ ਤੋ ਪੀੜਤ ਮਰੀਜ਼ਾ ਦੇ ਇਲਾਜ ਲਈ ਡੇਂਗੂ ਵਾਰਡ ਦੀ ਵਿਵਸਥਾ ਵੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਜੇ ਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲਛਣ ਜਿਸ ਵਿੱਚ ਇਕ ਦਮ ਤੇਜ਼ ਬਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾ ਦੇ ਪਿਛਲੇ ਹਿਸੇ ਵਿੱਚ ਦਰਦ, ਚਮੜੀ ਤੇ ਦਾਣੇ ਆਦਿ ਨਜਰ ਆਉਣ ਤਾ ਤਰੁੰਤ ਸਿਹਤ ਸੰਸਥਾ ਵਿੱਚ ਜਾਕੇ ਜਾਂਚ ਕਰਵਾਈ ਜਾਵੇ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾ ਵਿੱਚ ਡੇਂਗੂ ਬੁਖਾਰ ਦੇ ਟੇਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ ।ਉਹਨਾ ਸਮੂਹ ਸਮਾਜ ਸੇਵੀ ਸੰਸਥਾਵਾ ਦੇ ਨੁਮਾਇੰਦਿਆ ਅਤੇ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।