ਬਲਬੀਰ ਸਿੰਘ ਪਨੂੰ ਨੇ ਪਿੰਡ ਜੀਵਨ ਨੰਗਲ ਵਿਖੇ 'ਮੇਰੀ ਰਸੋਈ 'ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ/ਬਟਾਲਾ, 21 ਜੁਲਾਈ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਜੀਵਨ ਨੰਗਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਹਰ ਪਰਿਵਾਰ ਤੱਕ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਪਹੁੰਚਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲ਼ਾ ਬਣਾਉਣਾ ਹੈ।
ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਸਮੇਤ ਪਿੰਡ ਦੇ ਹੋਰ ਮੋਹਤਬਰ ਸੱਜਣ ਵੀ ਹਾਜ਼ਰ ਰਹੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸੇ ਤਰ੍ਹਾਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕਰਕੇ ਔਰਤਾਂ ਦਾ ਸਤਿਕਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਫਤਿਹਗੜ ਚੂੜੀਆਂ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।