SSP ਕੰਵਲਪ੍ਰੀਤ ਸਿੰਘ ਚਾਹਲ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ
ਦੀਦਾਰ ਗੁਰਨਾ
ਅੰਮ੍ਰਿਤਸਰ 22 ਜੁਲਾਈ 2026 : ਅੰਮ੍ਰਿਤਸਰ ਦੇ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ SSP ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਆਪ ਧਿਆਨ ਨਾਲ ਸੁਣਿਆ , ਇਸ ਦੌਰਾਨ ਆਏ ਜ਼ਿਆਦਾਤਰ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਰਹਿੰਦੇ ਮਾਮਲਿਆਂ ਦੇ ਜਲਦ ਅਤੇ ਨਿਰਪੱਖ ਹੱਲ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ
SSP ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਲੋਕਾਂ ਦੀ ਸੁਰੱਖਿਆ, ਭਰੋਸੇ ਅਤੇ ਬਿਹਤਰ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ , ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਪੁਲਿਸ ਦੀ ਪਹਿਲ ਹੈ ਅਤੇ ਹਰ ਫ਼ਰਿਆਦੀ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ , ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਸਬੰਧੀ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰਨ, ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ