← ਪਿਛੇ ਪਰਤੋ
ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ
ਦੀਦਾਰ ਗੁਰਨਾ ਫ਼ਤਹਿਗੜ ਸਾਹਿਬ 23 ਜੁਲਾਈ 2026 : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਸੋਨਾ ਥਿੰਦ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ -ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦਿੱਤੀ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਗਣਨਾ ਫਾਰਮਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰੀਬ 94.15 ਫੀਸਦੀ ਤੋਂ ਵੱਧ ਮੁਕੰਮਲ ਹੋ ਚੁੱਕਿਆ ਹੈ। ਓਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਅਤੇ ਬੀਐਲਓਜ਼ ਦੇ ਸਹਿਯੋਗ ਨਾਲ ਬੜੀ ਜਲਦੀ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਨਵੇਂ ਸ਼ਡਿਊਲ ਮੁਤਾਬਕ 03 ਅਗਸਤ 2026 ਤੱਕ ਗਣਨਾ ਫਾਰਮ ਇਕੱਠੇ ਕੀਤੇ ਜਾਣਗੇ , ਡਾ ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ ਜਾਂ ਇਤਰਾਜ਼ ਹੋਵੇ ਤਾਂ ਉਹ ਨਿਰਧਾਰਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਉਣ
Total Responses : 10