ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਪ੍ਰੋਗਰਾਮ ਤਹਿਤ ਭਾਜਪਾ ਵਰਕਰਾਂ ਨੂੰ ਸੰਗਠਨ ਮਜ਼ਬੂਤ ਕਰਨ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 26 ਜੁਲਾਈ 2026:ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾ ਅਭਿਆਨ–2026 ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਪਾਰਟੀ ਦੇ ਆਗੂਆਂ ਅਤੇ ਮਿਹਨਤੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਬੂਥ ਪੱਧਰ ਤੱਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ 'ਤੇ ਜ਼ੋਰ ਦਿੱਤਾ ਗਿਆ।
ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਅੰਤੋਦਯ ਦੇ ਸਿਧਾਂਤ ਨੂੰ ਅਮਲ ਵਿੱਚ ਲਿਆਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਗ਼ਰੀਬ ਕਲਿਆਣ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਜਨ-ਕਲਿਆਣਕਾਰੀ ਯੋਜਨਾਵਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਭਾਜਪਾ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਏ।
ਪ੍ਰੋਗਰਾਮ ਦੌਰਾਨ ਵਰਕਰਾਂ ਨੂੰ ਪਾਰਟੀ ਦੀ ਵਿਚਾਰਧਾਰਾ, ਸੰਗਠਨਾਤਮਕ ਢਾਂਚੇ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਸਬੰਧੀ ਵੀ ਸਿਖਲਾਈ ਦਿੱਤੀ ਗਈ। ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਇਹ ਮਹਾ ਅਭਿਆਨ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ ਲੋਕਾਂ ਵਿੱਚ ਭਾਜਪਾ ਪ੍ਰਤੀ ਭਰੋਸਾ ਹੋਰ ਵਧੇਗਾ।