ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ-ਬਲਬੀਰ ਸਿੰਘ ਪਨੂੰ
ਬਲਬੀਰ ਸਿੰਘ ਪਨੂੰ ਵਲੋਂ ਮੁਹੱਲਾ ਕਲੀਨਕ ਦਾ ਉਦਘਾਟਨ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ/ਬਟਾਲਾ, 26 ਜੁਲਾਈ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਤਹਿਤ ਹੀ ਅੱਜ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵੱਲੋਂ ਫਤਿਹਗੜ੍ਹ ਚੂੜੀਆਂ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ 'ਤੇ ਮਿਸਾਲੀ ਸੁਧਾਰ ਹੋਏ ਹਨ।
ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਹੋਰਨਾ ਖੇਤਰਾਂ ਵਿਚ ਵੀ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ ਜਾਣਗੇ ।
ਇਸ ਮੌਕੇ ਐੱਸ ਐੱਮ ਓ ਫਤਿਹਗੜ੍ਹ ਚੂੜੀਆਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਫਤਿਹਗੜ੍ਹ ਚੂੜੀਆਂ ਦੇ ਨਿਵਾਸੀਆਂ ਨੂੰ ਮਿਲ ਰਿਹਾ