ਰੂਪਨਗਰ ਪੁਲਿਸ ਦੇ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਅਭਿਆਨ ਦਾ ਦ੍ਰਿਸ਼
ਦੀਦਾਰ ਗੁਰਨਾ
ਰੂਪਨਗਰ 26 ਜੁਲਾਈ 2026 : ਪੰਜਾਬ ਪੁਲਿਸ ਵੱਲੋਂ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਐਸਐਸਪੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਇੱਕ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹੈ , ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਡਾਇਲ 112 ਐਮਰਜੈਂਸੀ ਹੈਲਪਲਾਈਨ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਜ਼ਿੰਮੇਵਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ
ਪ੍ਰੋਗਰਾਮ ਦੌਰਾਨ ਪੁਲਿਸ ਅਧਿਕਾਰੀ ਵਿਦਿਆਰਥੀਆਂ ਨੂੰ ਕਿਸੇ ਵੀ ਐਮਰਜੈਂਸੀ, ਹਾਦਸੇ, ਅਪਰਾਧ ਜਾਂ ਹੋਰ ਸੰਕਟ ਦੀ ਸਥਿਤੀ ਵਿੱਚ ਡਾਇਲ 112 'ਤੇ ਤੁਰੰਤ ਕਾਲ ਕਰਕੇ ਪੁਲਿਸ ਦੀ ਮਦਦ ਕਰਨ ਅਤੇ ਵਿਦਿਆਰਥੀਆਂ ਨੂੰ ਇਹ ਵੀ ਸਮਝਾ ਰਹੇ ਨੇ ਕਿ ਐਮਰਜੈਂਸੀ ਹੈਲਪਲਾਈਨ ਦੀ ਵਰਤੋਂ ਸਿਰਫ਼ ਅਸਲ ਲੋੜ ਪੈਣ 'ਤੇ ਹੀ ਕੀਤੀ ਜਾਵੇ, ਤਾਂ ਜੋ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲ ਸਕੇ
ਇਸ ਮੌਕੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਬਰਬਾਦ ਕਰਦਾ ਹੈ, ਸਗੋਂ ਪਰਿਵਾਰ ਅਤੇ ਸਮਾਜ 'ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ , ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਅਤੇ ਸ਼ੱਕੀ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ
ਸੜਕ ਸੁਰੱਖਿਆ ਸਬੰਧੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸੜਕ ਪਾਰ ਕਰਦੇ ਸਮੇਂ ਜ਼ੈਬਰਾ ਕ੍ਰਾਸਿੰਗ ਦੀ ਵਰਤੋਂ ਕਰਨ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈਟ ਪਹਿਨਣ, ਚਾਰ ਪਹੀਆ ਵਾਹਨਾਂ ਵਿੱਚ ਸੀਟ ਬੈਲਟ ਲਗਾਉਣ ਅਤੇ ਟ੍ਰੈਫਿਕ ਸੰਕੇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ