DGP ਡਿਸਕ ਨਾਲ ਸਨਮਾਨਿਤ ਕੀਤੇ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 26 ਜੁਲਾਈ 2026 :SSP ਵਰੁਣ ਸ਼ਰਮਾ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਸਬੰਧੀ ਕੀਤੀ ਗਈ ਸ਼ਾਨਦਾਰ ਕਾਰਵਾਈ ਅਤੇ ਫਰਜ਼ ਪ੍ਰਤੀ ਮਿਸਾਲੀ ਸਮਰਪਣ ਲਈ ਪਟਿਆਲਾ ਪੁਲਿਸ ਦੇ ਜਵਾਨਾਂ ਨੂੰ DGP Commendation Disc ਨਾਲ ਸਨਮਾਨਿਤ ਕੀਤਾ ਗਿਆ , ਇਹ ਸਨਮਾਨ ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਦਿੱਤਾ ਗਿਆ ਜਿਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਉੱਚ ਪੱਧਰੀ ਪੇਸ਼ੇਵਰਤਾ, ਹਿੰਮਤ ਅਤੇ ਇਮਾਨਦਾਰੀ ਦਾ ਪ੍ਰਦਰਸ਼ਨ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਵਿੱਚ ਅਹਿਮ ਭੂਮਿਕਾ ਨਿਭਾਈ , ਉਨ੍ਹਾਂ ਦੀ ਇਸ ਕਾਰਗੁਜ਼ਾਰੀ ਨਾਲ ਅਪਰਾਧਾਂ 'ਤੇ ਨੱਥ ਪਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਸਨਮਾਨਿਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਨਿਰਪੱਖ ਸੇਵਾ ਹੋਰ ਪੁਲਿਸ ਕਰਮਚਾਰੀਆਂ ਲਈ ਵੀ ਪ੍ਰੇਰਣਾ ਸਰੋਤ ਹੈ , ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਾਪਨਾ ਅਤੇ ਅਪਰਾਧਾਂ ਦੇ ਖਾਤਮੇ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ