ਡਾ. ਅਰਸ਼ਦੀਪ ਸਿੰਘ ਵਲੋਂ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਡੀ.ਐੱਸ.ਪੀ , ਐੱਸ ਐੱਚ ਓਜ਼ ਅਤੇ ਚੌਂਕੀ ਇੰਚਾਰਜਾਂ ਨਾਲ ਮੀਟਿੰਗ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 28 ਜੁਲਾਈ

ਅਰਸ਼ਦੀਪ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੀ ਨਸ਼ਾ ਮੁਕਤੀ ਟੀਮ ਨਾਲ ਪੁਲਿਸ ਪ੍ਰਸ਼ਾਸ਼ਨ ਦੇ ਸਾਰੇ ਅਧਿਕਾਰੀਆ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ 'ਯੁੱਧ ਨਸ਼ੇ ਵਿਰੁੱਧ' ਮੁਹਿਮ ਨੂੰ ਹੋਰ ਤੇਜ਼ ਕਰਨ ਲਈ ਡੀ.ਐੱਸ.ਪੀ ,ਸਮੂਹ ਐੱਸ ਐੱਚ ਓਜ਼ ਅਤੇ ਚੌਂਕੀ ਇੰਚਾਰਜਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕੀਤਾ ਜਾ ਸਕਦਾ ਹੈ।
ਡਾ.ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸੂਬੇ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਾਨੂੰ ਬਹੁਤ ਮਾਨ ਮਹਿਸੂਸ ਹੋ ਰਿਹਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਪਿੰਡ ਨਸ਼ਾ ਮੁਕਤ ਹੋ ਰਹੇ ਹਨ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਪੂਰੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।
ਉਨ੍ਹਾ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੀ ਟੀਮਾਂ ਵਲੋਂ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਿਆਰ ਸਤਿਕਾਰ ਮਿਲ ਰਿਹਾ ਹੈ। ਲੋਕ ਬਹੁਤ ਖੁਸ਼ ਹਨ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਿਆ ਖਿਲਾਫ ਵੱਡੀਆਂ ਕਾਰਵਾਈਆਂ ਕੀਤੀ ਹਨ।
ਉਨ੍ਹਾ ਅੱਗੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਸਰਕਾਰ ਬਣੀ ਜਿਸ ਵਲੋਂ ਨਿਰੰਤਰ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਹੈ ਅਤੇ ਗਰਾਉਂਡ ਲੈਵਲ ‘ਤੇ ਜਾ ਕੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਸੋਹੀ ਹਲਕਾ ਸ਼ੋਸਲ ਮੀਡੀਆ ਵਾਈਸ ਕੋਆਰਡੀਨੇਟਰ, ਸਰਪੰਚ ਮੁਖਤਾਰ ਸਿੰਘ, ਸੁਖਜਿੰਦਰ ਸਿੰਘ ਬਲਾਕ ਪ੍ਰਧਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਮਨਦੀਪ ਸਿੰਘ ਵਾਈਸ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਮੌਜੂਦ ਸਨ।