ਸੀ ਪੀ ਆਈ ਐਮ ਐਲ ਵੱਲੋਂ ਬਾਬਾ ਬੂਝਾ ਸਿੰਘ ਦੀ 56ਵੀਂ ਬਰਸੀ ਮੌਕੇ ਦਿੱਤਾ ਸ਼ਹੀਦਾਂ ਦੇ ਜੀਵਨ ਤੋਂ ਰੌਸ਼ਨੀ ਲੈਣ ਦਾ ਸੱਦਾ
ਦਲਜੀਤ ਸਿੰਘ ਐਡਵੋਕੇਟ ਨੇ ਲਹਿਰਾਇਆ ਯਾਦਗ਼ਾਰ ਉੱਤੇ ਝੰਡਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਜੁਲਾਈ, 2026
ਅੱਜ ਭਾਰਤੀ ਕਮਿਊਨਿਸਟ ਪਾਰਟੀ(ਮਾਰਕਸਵਾਦੀ ਲੈਨਿਨਵਾਦੀ)ਨਿਊਡੈਮੋਕਰੇਸੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਿੰਡ ਚੱਕ ਮਾਈਦਾਸ ਵਿਖੇ ਬਾਬਾ ਬੂਝਾ ਸਿੰਘ ਦੀ 56ਵੀ ਬਰਸੀ ਮੌਕੇ ਸ਼ਹੀਦਾਂ ਦੇ ਦਰਸਾਏ ਰਾਹ ਉੱਤੇ ਅੱਗੇ ਵਧਣ ਦਾ ਸੱਦਾ ਦਿੱਤਾ ਗਿਆ ।ਸ਼ਹੀਦੀ ਯਾਦਗਾਰ ਉੱਤੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸੰਬੋਧਨ ਕਰਦਿਆਂ ਕਾਮਰੇਡ ਦਲਜੀਤ ਸਿੰਘ ਐਡਵੋਕੇਟ ਨੇ ਕਿਹਾ ਕਿ
ਬਾਬਾ ਬੂਝਾ ਸਿੰਘ ਨੇ ਆਪਣਾ ਸਾਰਾ ਜੀਵਨ ਲੋਕ ਹਿੱਤਾਂ ਲਈ ਕੁਰਬਾਨ ਕਰ ਦਿੱਤਾ ਜਿਸਤੋਂ ਅੱਜ ਦੇ ਸਮੇਂ ਵਿਚ ਸਾਨੂੰ ਬਹੁਤ ਕੁੱਝ ਸਿੱਖਣ ਦੀ ਲੋੜ ਹੈ।,ਉਹਨਾਂ ਨੇ ਗਦਰ ਪਾਰਟੀ, ਕਿਰਤੀ ਪਾਰਟੀ, ਲਾਲ ਪਾਰਟੀ ,ਸੀ.ਪੀ.ਆਈ,ਸੀ.ਪੀ.ਆਈ(ਐਮ.)ਅਤੇ ਨਕਸਲਬਾੜੀ ਲਹਿਰ ਵਿਚ ਆਗੂ ਭੂਮਿਕਾਵਾਂ ਨਿਭਾਈਆਂ।ਪੰਜਾਬ ਵਿਚ ਨਕਸਲਬਾੜੀ ਦਾ ਸੂਹਾ ਪਰਚਮ ਬੁਲੰਦ ਕੀਤਾ।ਪਿੰਡ ਪਿੰਡ ਨਕਸਲਬਾੜੀ ਦੀ ਲੋਅ ਵੰਡਣ ਵਾਲੇ 80 ਸਾਲਾ ਬਾਬਾ ਬੂਝਾ ਨੂੰ 1970 ਵਿਚ 27-28 ਜੁਲਾਈ ਦੀ ਦਰਮਿਆਨੀ ਰਾਤ ਨੂੰ ਬਾਦਲ ਸਰਕਾਰ ਦੀ ਜਾਬਰ ਪੰਜਾਬ ਪੁਲਸ ਨੇ ਪਿੰਡ ਨਗਰ ਤੋਂ ਗ੍ਰਿਫਤਾਰ ਕਰਕੇ ਪਿੰਡ ਨਾਈਮਜਾਰਾ -ਸਨਾਵਾ(ਨਵਾਂਸ਼ਹਿਰ) ਨਹਿਰ ਦੇ ਪੁਲ ਤੇ ਝੂਠਾ ਪੁਲਸ ਮੁਕਾਬਲਾ ਬਣਾਕੇ ਸ਼ਹੀਦ ਕਰ ਦਿੱਤਾ ਸੀ।
ਉਹਨਾਂ ਕਿਹਾ ਕਿ ਸ਼ਹੀਦਾਂ ਨੇ ਜਿਸ ਤਰ੍ਹਾਂ ਦਾ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ ਉਹ ਸੁਪਨਾ ਪੂਰਾ ਨਹੀਂ ਹੋਇਆ।ਉਹਨਾਂ ਕਿਹਾ ਕਿ ਦੇਸ਼ ਵਿਚ ਅਮੀਰੀ ਅਤੇ ਗਰੀਬੀ ਦਾ ਪਾੜਾ ਆਏ ਦਿਨ ਵਧਦਾ ਜਾ ਰਿਹਾ ਹੈ।ਸਰਮਾਇਆ,ਦੌਲਤ ਅਤੇ ਵਪਾਰ ਉੱਤੇ ਦੇਸੀ ਬਦੇਸ਼ੀ ਕਾਰਪੋਰੇਟ ਕਾਬਜ਼ ਹਨ ਅਤੇ ਕੇਂਦਰ ਦੀ ਮੋਦੀ ਸਰਕਾਰ ਇਹਨਾਂ ਕਾਰਪੋਰੇਟਾਂ ਨੂੰ ਜਨਤਕ ਅਦਾਰੇ ਕੌਡੀਆਂ ਦੇ ਭਾਅ ਵੇਚ ਰਹੀ ਹੈ।ਮੋਦੀ ਸਰਕਾਰ ਆਪਣੀ ਤਾਕਤ ਦਾ ਦੁਰਉਪਯੋਗ ਕਰਕੇ ਆਰ .ਐਸ .ਐਸ ਦਾ ਅਜੰਡਾ ਲਾਗੂ ਕਰ ਰਹੀ ਹੈ।ਇਹ ਜਾਤੀ ਅਧਾਰਿਤ ਸਮਾਜ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ ਭਾ ਕਈ ਕੌਮੀਅਤਾਂ ਵਾਲਾ ਦੇਸ਼ ਹੈ ਜਿੱਥੇ ਹਰ ਕੌਮੀਅਤ ਦੀ ਵੱਖਰੀ ਭਾਸ਼ਾ ਅਤੇ ਸੱਭਿਆਚਾਰ ਹੈ ਪਰ ਇਹ ਸਰਕਾਰ ਉਹਨਾਂ ਕੌਮੀਅਤਾਂ ਦੇ ਵੱਖਰੇ ਪਣ ਉੱਤੇ ਹਮਲੇ ਕਰ ਰਹੀ ਹੈ।ਬਚਦੀ ਖੁਚਦੀ ਜਮਹੂਰੀਅਤ ਦਾ ਵੀ ਗਲਾ ਘੁੱਟ ਰਹੀ ਹੈ।ਆਦਿਵਾਸੀਆਂ, ਦਲਿਤਾਂ, ਘੱਟ ਗਿਣਤੀਆਂ ਨੂੰ ਉਚੇਚੇ ਤੌਰ ਉੱਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਵਿਰੋਧੀ ਆਵਾਜ਼ ਨੂੰ ਕੁਚਲਣ ਲਈ ਫਾਸ਼ੀਵਾਦੀ ਹਥਿਆਰ ਵਰਤੇ ਜਾ ਰਹੇ ਹਨ। ਦਿੱਲੀ ਦੇ ਵਿਦਿਆਰਥੀ ਅੰਦੋਲਨ ਨੇ ਫਾਸ਼ੀਵਾਦੀ ਭਾਜਪਾ ਨੂੰ ਤਕੜਾ ਜਵਾਬ ਦਿੱਤਾ ਹੈ।ਉਹਨਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ ਦੇ ਬੋਝ ਹੇਠ ਕਰਾਹ ਰਹੀ ਦੇਸ਼ ਦੀ ਜਨਤਾ ਉੱਤੇ ਆਏ ਦਿਨ ਟੈਕਸਾਂ ਦਾ ਬੋਝ ਲੱਦਿਆ ਜਾ ਰਿਹਾ ਹੈ,ਮੋਦੀ ਸਰਕਾਰ ਸਾਮਰਾਜ ਅਤੇ ਕਾਰਪੋਰੇਟ ਪੱਖੀ ਸਰਕਾਰ ਹੈ । ਉਹਨਾਂ ਕਿਹਾ ਕਿ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੀ ਸਿਰੇ ਦੀ ਨਿਕੰਮੀ ਸਾਬਤ ਹੋਈ ਹੈ।ਹੱਕ ਮੰਗਦੇ ਲੋਕਾਂ ਉੱਤੇ ਕੀਤੇ ਜਾ ਰਹੇ ਜਬਰ ਨੇ ਮਾਨ ਸਰਕਾਰ ਦੇ ਜਮਹੂਰੀ ਹੋਣ ਦੇ ਭਰਮ ਤੋੜ ਦਿੱਤੇ ਹਨ।ਉਹਨਾਂ ਕਿਹਾ ਕਿ ਸਾਰੀਆਂ ਪੀੜਤ ਧਿਰਾਂ ਨੂੰ ਹਾਕਮਾਂ ਦੇ ਹਮਲਿਆਂ ਦਾ ਜਵਾਬ ਇਕ ਮੰਚ ਤੇ ਇਕੱਠੇ ਹੋਕੇ ਦੇਣਾਂ ਪਵੇਗਾ।ਉਹਨਾਂ ਆਖਿਆ ਕਿ ਬਾਬਾ ਬੂਝਾ ਸਿੰਘ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਬਰਾਬਰਤਾ ਦਾ ਸਮਾਜ ਸਿਰਜਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰੀਏ। ਇਸ ਮੌਕੇ ਹਰੀ ਰਾਮ ਰਸੂਲਪੁਰੀ, ਕਮਲਜੀਤ ਸਣਾਵਾ ਅਤੇ ਅਵਤਾਰ ਕੱਟ ਨੇ ਵੀ ਵਿਚਾਰ ਪ੍ਰਗਟ ਕੀਤੇ।ਇਸ ਮੌਕੇ ਢਾਡੀ ਗੁਰਦੀਪ ਸਿੰਘ ਉੜਾਪੜ,ਮਾਸਟਰ ਪ੍ਰੀਤਮ ਸਿੰਘ ਲੱਲੀਆਂ ,ਜਸਵੰਤ ਖੱਟਕੜ, ਜਸਬੀਰ ਦੀਪ,ਸਰਬਜੀਤ ਮੰਗੂਵਾਲ, ਹਰੀ ਰਾਮ ਰਸੂਲਪੁਰੀ,ਬਲਜੀਤ ਸਿੰਘ ਧਰਮਕੋਟ ਨੇ ਇਨਕਲਾਬੀ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ।