ਚੰਡੀਗੜ੍ਹ ਪੁਲਿਸ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ 'ਵਾਰਿਸ ਪੰਜਾਬ ਦੇ' ਆਗੂਆਂ ਤੇ ਪਰਚੇ ਕਰਨਾ ਲੋਕਤੰਤਰ ਤੰਤਰ ਦਾ ਘਾਣ: ਸੁਖਜਿੰਦਰ ਸਿੰਘ ਸੋਨਾ ਗਿੱਲ
ਪੰਜਗਰਾਈਂ ਕਲਾਂ,31 ਜੁਲਾਈ (ਸੁਖਜਿੰਦਰ ਸਿੰਘ ਪੰਜਗਰਾਈਂ): ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਖੰਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਸ਼ਾਂਤਮਈ ਤਰੀਕੇ ਨਾਲ ਰੋਸ਼ ਪ੍ਰਦਰਸ਼ਨ ਕਰਕੇ ਘਿਰਾਓ ਕਰਨ ਜਾਂਦੇ ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਤੇ ਚੰਡੀਗੜ੍ਹ ਪੁਲਿਸ ਵੱਲੋਂ ਝੂਠੇ ਪਰਚੇ ਦਰਜ ਕਰਨੇ ਲੋਕਤੰਤਰ ਦਾ ਘਾਣ ਹੈ,ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਫਰੀਦਕੋਟ ਜਿਲ੍ਹੇ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਖਜਾਨਚੀ ਤੇ ਸੀਨੀਅਰ ਆਗੂ ਭਾਈ ਸੁਖਜਿੰਦਰ ਸਿੰਘ ਪੰਜਗਰਾਈਂ ਉਰਫ ਸੋਨਾ ਗਿੱਲ ਨੇ 'ਰੋਜ਼ਾਨਾ ਪਹਿਰੇਦਾਰ' ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਭਾਰਤ ਵਿੱਚ ਆਪਣੀਆਂ ਹੱਕੀ ਮੰਗ ਲਈ ਸੰਘਰਸ਼ ਕਰਨ ਦਾ ਹਰੇਕ ਨੂੰ ਅਧਿਕਾਰ ਹੈ ਤੇ ਚੰਡੀਗੜ੍ਹ ਪੁਲਿਸ ਵੱਲੋਂ ਪਾਰਟੀ ਦੇ ਆਗੂਆਂ ਤੇ ਪਰਚੇ ਕਰਨਾ ਲੋਕਤੰਤਰ ਦਾ ਘਾਣ ਹੈ । ਉਨ੍ਹਾਂ ਕਿਹਾ ਕੇ ਚੰਡੀਗੜ੍ਹ ਪੁਲਿਸ ਆਗੂਆਂ ਦਰਜ ਕੀਤੇ ਝੂਠੇ ਪਰਚੇ ਤੁਰੰਤ ਰੱਦ ਕਰੇ। ਭਾਈ ਸੁਖਜਿੰਦਰ ਸਿੰਘ ਸੋਨਾ ਗਿੱਲ ਨੇ ਕਿਹਾ ਕੇ ਪੰਥ ਦੋਖੀ ਸੌਦਾ ਸਾਧ ਨੂੰ ਵਾਰ ਵਾਰ ਪੈਰੋਲ ਦੇ ਕੇ ਸਿੱਖ ਕੌਮ ਨੂੰ ਭਾਰਤ ਸਰਕਾਰ ਵੱਲੋਂ ਵਾਰ ਵਾਰ ਚਿੜਾਇਆ ਜਾ ਰਿਹਾ ਹੈ ਤੇ 35-35 ਸਾਲ ਤੋਂ ਜੇਲਾਂ ਵਿੱਚ ਬੰਦ ਆਪਣੀਆਂ ਸ਼ਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਨਾ ਰਿਹਾਅ ਕਰਕੇ ਸਿੱਖ ਕੌਮ ਨਾਲ ਵਿਤਕਰਾ ਕਰ ਕੇ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਤੇ ਭਾਰਤ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਚਿਰਾਂ ਤੋਂ ਆਪਣੀਆਂ ਸ਼ਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਸਿੱਖ ਕੌਮ ਨੂੰ ਇਨਸਾਫ ਦਿੱਤਾ ਜਾਵੇ। ਭਾਈ ਸੋਨਾ ਗਿੱਲ ਨੇ ਇਹ ਵੀ ਕਿਹਾ ਕੇ ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਜੁੜ ਰਹੇ ਹਨ ਤੇ ਪਾਰਟੀ ਦੀ ਲੋਕ ਲਹਿਰ ਬਣ ਰਹੀ ਹੈ ਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰ ਕੇ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ।