ਪਟਿਆਲਾ ਪੁਲਿਸ ਦੇ ਅਫ਼ਸਰ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਪਟਿਆਲਾ 2 ਅਗਸਤ 2026 : ਕੁੱਝ ਦਿਨ ਪਹਿਲਾਂ ਦੀਆ ਖ਼ਬਰਾਂ ਅਨੁਸਾਰ SSP ਪਟਿਆਲਾ ਸ਼੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਨੇ ਅਬਰੋਲ ਨਗਰ, ਪਟਿਆਲਾ ਵਿਖੇ ਵਾਪਰੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਸ਼ਲਾਘਾਯੋਗ ਸਫਲਤਾ ਹਾਸਲ ਕੀਤੀ , ਪੁਲਿਸ ਨੇ ਤੇਜ਼ੀ ਨਾਲ ਜਾਂਚ ਕਰਦਿਆਂ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ
ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ , ਕਿ ਇਹ ਘਟਨਾ ਸ਼ਿਕਾਇਤਕਰਤਾ ਅਤੇ ਦੋਸ਼ੀਆਂ ਵਿਚਾਲੇ ਪੁਰਾਣੀ ਰੰਜਿਸ਼ ਦਾ ਨਤੀਜਾ ਸੀ , ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ
ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਗੰਭੀਰ ਅਪਰਾਧਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ , ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਹੋਰ ਕੋਈ ਵਿਅਕਤੀ ਸ਼ਾਮਲ ਤਾਂ ਨਹੀਂ ਸੀ