ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ.ਸੋਨਾ ਥਿੰਦ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 2 ਅਗਸਤ 2026 : ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰੀਵਿਜ਼ਨ)-2026 ਤਹਿਤ 03 ਅਗਸਤ, 2026 ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਗਿਆ ਹੈ , ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ.ਸੋਨਾ ਥਿੰਦ ਨੇ ਦਿੱਤੀ
ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਸਮਰਪਿਤ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਪਹਿਲਾਂ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋਣਾ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਭਾਵਨਾ, ਤਾਲਮੇਲ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਸਮੁੱਚੀ ਟੀਮ ਵੱਲੋਂ ਇਹ ਕਾਰਜ ਸੁਚਾਰੂ ਅਤੇ ਕੁਸ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼ਲਾਘਾ ਕੀਤੀ
ਡਾ.ਸੋਨਾ ਥਿੰਦ ਨੇ ਦੱਸਿਆ ਕਿ ਖਰੜਾ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ ਗੈਰ-ਹਾਜ਼ਰ, ਤਬਦੀਲ ਹੋਏ, ਮ੍ਰਿਤਕ ਅਤੇ ਡੁਪਲੀਕੇਟ (ਏ.ਐੱਸ.ਡੀ.ਡੀ.) ਸ਼੍ਰੇਣੀਆਂ ਨਾਲ ਸਬੰਧਤ ਵੋਟਰਾਂ ਸਬੰਧੀ ਨੋਟਿਸ ਜਾਰੀ ਕੀਤੇ ਜਾਣਗੇ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ, 2026 ਤੱਕ ਰਹੇਗੀ, ਜਦਕਿ ਨੋਟਿਸਾਂ ਅਤੇ ਦਾਅਵਿਆਂ-ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ, 2026 ਤੱਕ ਮੁਕੰਮਲ ਕਰ ਲਈ ਜਾਵੇਗੀ। ਅੰਤਿਮ ਤੇ ਫਾਈਨਲ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ