ਜਖਵਾਲੀ ਅੱਡੇ ਵਿਖੇ CH ਆਪਟੀਕਲ ਸੈਂਟਰ ਦਾ ਸ਼ੁਭ ਆਗਾਜ਼, ਅੱਖਾਂ ਦੇ ਮਾਹਿਰ ਡਾਕਟਰ ਵੱਲੋਂ ਕੀਤਾ ਗਿਆ ਮੁਫ਼ਤ ਚੈੱਕਅਪ
ਫ਼ਤਹਿਗੜ੍ਹ ਸਾਹਿਬ 2 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਅੱਜ ਪਿੰਡ ਜਖਵਾਲੀ ਅੱਡੇ ਵਿਖੇ CH ਆਪਟੀਕਲ ਸੈਂਟਰ ਦੇ ਉਦਘਾਟਨ ਮੌਕੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਗਰਗ ਹਸਪਤਾਲ, ਪਾਸੀ ਰੋਡ, ਪਟਿਆਲਾ ਤੋਂ ਅੱਖਾਂ ਦੀ ਮਾਹਿਰ ਡਾਕਟਰ ਡਾ. ਸ਼ੈਫਾਲੀ ਅਤੇ ਚਮਕੌਰ ਸ਼ਰਮਾ ਆਪਣੀ ਟੀਮ ਸਮੇਤ ਹਾਜ਼ਰ ਹੋਏ ਅਤੇ ਲੋਕਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ।
ਸਮਾਗਮ ਵਿੱਚ ਗ੍ਰਾਮ ਪੰਚਾਇਤ ਜਖਵਾਲੀ ਦੇ ਸਰਪੰਚ ਗੁਰਦੀਪ ਸਿੰਘ ਜਖਵਾਲੀ, ਪੰਚ ਸੁਖਵਿੰਦਰ ਸਿੰਘ ਕਾਕਾ, ਨਰੰਗ ਸਿੰਘ, ਗੁਰਪ੍ਰੀਤ ਸਿੰਘ ਜਖਵਾਲੀ, ਮਾਸਟਰ ਸੁਰਿੰਦਰ ਸਿੰਘ, ਸੁਰਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਟੇਲਰ ਮਾਸਟਰ ਸਮੇਤ ਕਈ ਹੋਰ ਪਤਵੰਤੇ ਵਿਅਕਤੀ ਹਾਜ਼ਰ ਰਹੇ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਦਾ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਅੱਖਾਂ ਦੇ ਚੈੱਕਅਪ ਲਈ ਪਹੁੰਚੇ। ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਅੱਖਾਂ ਦੀ ਸੰਭਾਲ, ਸਮੇਂ-ਸਮੇਂ 'ਤੇ ਜਾਂਚ ਕਰਵਾਉਣ ਅਤੇ ਨਜ਼ਰ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ। ਪਿੰਡ ਵਾਸੀਆਂ ਅਤੇ ਸਮੂੰਹ ਗ੍ਰਾਮ ਪੰਚਾਇਤ ਜਖਵਾਲੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿਹਤ ਕੈਂਪ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ।