ਪਿੰਡ ਜਖਵਾਲੀ ਵਿੱਚ 'ਕੈਚ ਦਾ ਰੇਨ' ਮੁਹਿੰਮ ਤਹਿਤ ਲੋਕਾਂ ਨੂੰ ਪਾਣੀ ਸੰਭਾਲਣ ਲਈ ਕੀਤਾ ਜਾਗਰੂਕ
ਗੁਰਪ੍ਰੀਤ ਸਿੰਘ ਜਖਵਾਲੀ।
ਫ਼ਤਹਿਗੜ੍ਹ ਸਾਹਿਬ 3 ਅਗਸਤ 2026:- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਾਣੀ ਦੀ ਸੰਭਾਲ ਅਤੇ ਵਰਖਾ ਦੇ ਪਾਣੀ ਨੂੰ ਸੁਰੱਖਿਅਤ ਕਰਨ ਸਬੰਧੀ ਚਲਾਈ ਜਾ ਰਹੀ 'ਕੈਚ ਦਾ ਰੇਨ' ਮੁਹਿੰਮ ਤਹਿਤ ਪਿੰਡ ਜਖਵਾਲੀ (ਬਲਾਕ ਸਰਹਿੰਦ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਹ ਪ੍ਰੋਗਰਾਮ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਾਲ ਪੁਰੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਉਪ ਮੰਡਲ ਇੰਜੀਨੀਅਰ ਗੌਤਮ ਜਿੰਦਲ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬਲਾਕ ਕੋਆਰਡੀਨੇਟਰ ਮਨਦੀਪ ਸਿੰਘ ਨੇ ਪਿੰਡ ਵਾਸੀਆਂ ਨੂੰ ਵਰਖਾ ਦੇ ਪਾਣੀ ਦੀ ਸੰਭਾਲ, ਭੂ-ਜਲ ਪੱਧਰ ਨੂੰ ਉੱਚਾ ਚੁੱਕਣ ਅਤੇ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਪਿੰਡ ਜਖਵਾਲੀ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਚੇਅਰਮੈਨ ਗੁਰਦੀਪ ਸਿੰਘ ਜਖਵਾਲੀ ਨੇ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਪਾਣੀ ਦੀ ਹਰ ਬੂੰਦ ਦੀ ਮਹੱਤਤਾ ਸਮਝਾਉਂਦੇ ਹੋਏ ਪਾਣੀ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਵਰਖਾ ਦੇ ਪਾਣੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ।