ਬਟਾਲਾ ਪੁਲਿਸ ਨੇ ਅਪਰੇਸ਼ਨ ਪ੍ਰਹਾਰ 4.0 ਤਹਿਤ 102 ਦੋਸ਼ੀਆਂ ਨੂੰ ਕੀਤਾ ਕਾਬੂ
ਰੋਹਿਤ ਗੁਪਤਾ
ਬਟਾਲਾ, 4 ਅਗਸਤ
ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਨੇ ਦੱਸਿਆ ਕਿ ਗੌਰਵ ਯਾਦਵ ਡਾਇਰੈਕਟਰ ਜਰਨਲ ਪੁਲਿਸ, ਪੰਜਾਬ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਅਤੇ ਹਰਮਨਬੀਰ ਸਿੰਘ ਗਿੱਲ, ਡਿਪਟੀ ਇੰਸਪੈਕਟਰ ਜਰਨਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਸੁਪਰਵਿਜ਼ਨ ਹੇਠ ਮਾੜੇ ਅਨਸਰਾਂ ਖਿਲਾਫ ਬਟਾਲਾ ਪੁਲਿਸ ਵੱਲੋਂ ਆਪਰੇਸ਼ਨ ਪ੍ਰਹਾਰ 4.0 ਤਹਿਤ ਗੈਂਗਸਟਰਾਂ, ਨਸ਼ਾ ਤਸਕਰੀ, ਗੈਰਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਖਿਲਾਫ ਵਿਸ਼ੇਸ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜ਼ਮਾਂ ਅਤੇ ਗੈਗਸਟਰਾਂ ਦੇ ਸਾਥੀਆਂ ਅਤੇ ਉਨ੍ਹਾਂ ਦੇ ਟਿਕਾਣਿਆਂ 'ਤੇ ਰੇਡ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰਕੇ ਉਨ੍ਹਾਂ ਇਲਾਕਿਆਂ ਦੀ ਸਰਚ ਕੀਤੀ ਜਾ ਰਹੀ ਹੈ। ਇਸ ਆਪਰੇਸ਼ਨ ਦੌਰਾਨ 102 ਦੋਸ਼ੀ ਗ੍ਰਿਫਤਾਰ ਕੀਤੇ ਗਏ, 56 ਗ੍ਰਾਮ ਹੈਰੋਇਨ, 120 ਗੋਲੀਆਂ, 150 ਗ੍ਰਾਮ ਸੋਨਾ, 01 ਮੋਟਰਸਾਈਕਲ, 64 ਰੋਕੂ ਕਾਰਵਾਈਆਂ, 05 ਪੀ.ਓ ਗ੍ਰਿਫਤਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਪ੍ਰਹਾਰ ਤਹਿਤ 04 ਐੱਸ.ਪੀ 08 ਡੀ.ਐੱਸ.ਪੀ, 355 ਐਨਜੀਓਜ ਅਤੇ 435 ਈਪੀਓਜ ਤਾਇਨਾਤ ਕੀਤੇ ਗਏ ਸਨ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬਟਾਲਾ ਪੁਲਿਸ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੀ ਹੈ। ਆਮ ਲੋਕਾਂ ਦੀ ਸੁਰੱਖਿਆਂ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਬਟਾਲਾ ਪੁਲਿਸ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀਆਂ ਜਾਂ ਅਪਰਾਧਿਕ ਗਤੀਵਿਧੀ ਬਾਰੇ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ 'ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।