ਪਿੰਗਲਵਾੜਾ ਵਿਖੇ ਭਗਤ ਜੀ ਦੀ ਬਰਸੀ ਮੌਕੇ ਕੈਂਪ ਵਿੱਚ140 ਦਾਨੀਆਂ ਵਲੋਂ ਖੂਨਦਾਨ
ਕੁਲਵਿੰਦਰ ਸਿੰਘ
ਅਮ੍ਰਿਤਸਰ 4 ਅਗਸਤ
ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਦੀ ਬ੍ਰਾਂਚ ਮਾਨਾਂਵਾਲਾ ਵਿਖੇ ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਰਬਿੰੰਦਰ ਸਿੰਘ ਸੇਠੀ, ਪ੍ਰਧਾਨ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਪੰਜਾਬ ਨੇ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਬੱਚਿਆਂ ਵੱਲੋਂ ਉਹਨਾਂ ਨੂੰ ਫੁੱਲ ਭੇਂਟ ਕੀਤੇ ਗਏ। ਇਸ ਸਮੇਂ ਡਾ. ਇੰਦਰਜੀਤ ਕੌਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਹਰ ਸਾਲ ਭਗਤ ਜੀ ਦੀ ਬਰਸੀ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਅਤੇ ਸ਼੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਵੱਲ੍ਹਾ ਅੰਮ੍ਰਿਤਸਰ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਖੂਨਦਾਨੀਆਂ ਵਲੋਂ ਬੜੇ ਉਤਸ਼ਾਹ ਨਾਲ ਅੱਜ 140 ਯੂਨਿਟ ਖੂਨਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਖੂਨਦਾਨ ਕਿਸੇ ਲੋੜਵੰਦ ਲਈ ਇਕ ਮਹਾਨ ਜੀਵਨ ਦਾਨ ਹੈ। ਉਹਨਾਂ ਕਿਹਾ ਕਿ ਇਕੱਤਰ ਕੀਤਾ ਗਿਆ ਖੂਨ ਲਵਾਰਿਸ ਅਤੇ ਲੋੜਵੰਦ ਰੋਗੀਆਂ ਨੂੰ ਲੋੜ ਪੈਣ ਵੇਲੇ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਸੇਵਾਦਾਰਾਂ, ਅੰਮ੍ਰਿਤਸਰ ਕਾਲਜ ਆਫ ਇੰਨਜੀਨੀਅਰਿੰਗ ਐਂਡ ਟੈਕਨਾਲੋਜੀ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਕਾਲਜ ਚੌਂਤਾ ਕਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਿਿਦਆਰਥੀਆਂ ਅਤੇ ਭਗਤ ਪੂਰਨ ਸਿੰਘ ਬਲੱਡ ਡੋਨੇਸ਼ਨ ਸੈੱਲ ਦੇ ਆਗੂ ਰਾਣਾ ਪਲਵਿੰਦਰ ਸਿੰਘ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਗੱਲ ਇਹ ਰਹੀ ਹੈ ਕਿ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਖੁਦ ਕੈਂਪ ਵਿੱਚ ਖੂਨਦਾਨ ਕੀਤਾ। ਉਹਨ੍ਹਾਂ ਕਿਹਾ ਕਿ ਖੂਨ ਦਾਨ ਮਨੁੱਖਤਾ ਲਈ ਮਹਾਂ ਦਾਨ ਹੈ ਅਤੇ ਲੋਕਾਂ ਨੂੰ ਖੂਨ ਦਾਨ ਕਰਨ ਤੋਂ ਝਿਜਕਣਾ ਨਹੀਂ ਚਾਹੀਦਾ। ਇਸ ਮੌਕੇ ਸੰਸਥਾ ਦੇ ਬੱਚਿਆਂ ਕਲਾ ਕ੍ਰਿਤੀਆਂ ਦੀ ਨੁਮਾਇਸ਼ ਵੀ ਲਗਾਈ ਗਈ। ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਵਿੱਦਿਅਕ ਅਦਾਰੇ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਦ ਡੈੱਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਮਾਨਾਂਵਾਲਾ ਕਲਾਂ, ਮਸਨੂਈ ਅੰਗ ਕੇਂਦਰ, ਵੋਕੇਸ਼ਨਲ ਸੈਂਟਰ, ਫਿਿਜ਼ਓਥਰੈਪੀ ਸੈਂਟਰ ਵਲੋਂ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਮੌਕੇ ਡਾ. ਜਗਦੀਪਕ ਸਿੰਘ, ਸ੍ਰ. ਰਾਜਬੀਰ ਸਿੰਘ, ਸ੍ਰ. ਹਰਜੀਤ ਸਿੰਘ ਅਰੋੜਾ, ਡਾ. ਨਿਰਮਲ ਸਿੰਘ, ਸ਼੍ਰੀ ਯੋਗੇਸ਼ ਸੂਰੀ, ਸ੍ਰ. ਰਜਿੰਦਰ ਸਿੰਘ, ਸ੍ਰ. ਜੈ ਸਿੰਘ, ਡਾ. ਕੰੁਵਰ ਵਿਜੈ ਪ੍ਰਤਾਪ ਸਿੰਘ, ਡਾ. ਮਹਿਲ ਸਿੰਘ ਕੁਲਪਤੀ ਖਾਲਸਾ ਯੂਨੀਵਰਸਿਟੀ, ਡਾ. ਇੰਦਰਜੀਤ ਸਿੰਘ ਗੋਗੋਆਣੀ, ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ,ਸ੍ਰ. ਗੁਰਿੰਦਰ ਸਿੰਘ ਪ੍ਰਿੰਟਵੈਲ ਪ੍ਰੈੱਸ, ਸਮਾਜ ਸੇਵਕ ਸ਼੍ਰੀ ਪਵਨ ਸ਼ਰਮਾ, ਸ਼੍ਰੀ ਤਿਲਕ ਰਾਜ, ਸ਼੍ਰੀ ਗੁਲਸ਼ਨ ਰੰਜਨ, ਸ੍ਰ.ਹਰਪਾਲ ਸਿੰਘ ਸੰਧੂ, ਸ੍ਰ. ਰਜਿੰਦਰਪਾਲ ਸਿੰਘ, ਸ੍ਰ. ਗੁਰਨਾਇਬ ਸਿੰਘ, ਸ਼੍ਰੀ ਰਾਜਕੁਮਾਰ ਰਾਏ, ਸ਼੍ਰੀ ਸਾਹਿਲ ਪਾਂਡੇ, ਸ੍ਰ. ਅਵਤਾਰ ਸਿੰਘ ਘੁੱਲਾ, ਸ੍ਰ. ਦੀਦਾਰ ਸਿੰਘ, ਸ੍ਰ. ਬਿਕਰਮ ਸਿੰਘ ਵੱਲ੍ਹਾ, ਸ੍ਰ. ਉਂਕਾਰ ਸਿੰਘ ਡੀ. ਐਸ. ਪੀ, ਮੈਨੇਜਰ ਜੋਬਨਜੀਤ ਸਿੰਘ, ਸ੍ਰ. ਸੁਖਵਿੰਦਰ ਸਿੰਘ, ਸ੍ਰ. ਜਸਪ੍ਰੀਤ ਸਿੰਘ ਅਠੋਲਾ, ਸੰਸਥਾ ਦੀਆਂ ਸਮੂਹ ਬ੍ਰਾਂਚਾ ਅਤੇ ਵਾਰਡਾਂ ਦੇ ਸਟਾਫ ਮੈਂਬਰ ਆਦਿ ਹਾਜ਼ਰ ਸਨ।