SHO ਸੁਖਵਿੰਦਰ ਗਿੱਲ ਅਤੇ ਉਹਨਾਂ ਦੀ ਟੀਮ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਪਟਿਆਲਾ 7 ਅਗਸਤ 2026 : ਆਉਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ , ਇਸੇ ਤਹਿਤ ਥਾਣਾ ਅਰਬਨ ਅਸਟੇਟ, ਪਟਿਆਲਾ ਦੀ ਪੁਲਿਸ ਟੀਮ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.190 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ
ਪੁਲਿਸ ਵੱਲੋਂ ਦੱਸਿਆ ਗਿਆ ਕਿ ਇਹ ਕਾਰਵਾਈ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਦੌਰਾਨ ਕੀਤੀ ਗਈ , ਦੋਵੇਂ ਮੁਲਜ਼ਮਾਂ ਨੂੰ ਮੌਕੇ 'ਤੇ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਅਫ਼ੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ। ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ