ਸਮਾਗਮ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 7 ਅਗਸਤ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵੱਲੋਂ ਐਲੂਮਨਾਈ ਸੰਵਾਦ ਦਾ ਆਯੋਜਨ ਕੀਤਾ ਗਿਆ , ਇਸ ਮੌਕੇ ਅੰਗਰੇਜ਼ੀ ਵਿਭਾਗ ਦੀ ਸਾਬਕਾ ਵਿਦਿਆਰਥਣ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਅੰਗਰੇਜ਼ੀ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਡਾ. ਹੀਨਾ ਗੋਇਲ ਨੇ ਤਕਨੀਕੀ ਅਤੇ ਖੋਜ ਲਿਖਤ ਦੀ ਪ੍ਰਕਿਰਿਆ ਵਿਸ਼ੇ ਉੱਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਜੇ ਕੀਤਾ
ਆਪਣੇ ਸੰਬੋਧਨ ਦੌਰਾਨ ਡਾ. ਹੀਨਾ ਗੋਇਲ ਨੇ ਤਕਨੀਕੀ ਅਤੇ ਖੋਜ ਲਿਖਤ ਦੇ ਬੁਨਿਆਦੀ ਸਿਧਾਂਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ , ਉਨ੍ਹਾਂ ਨੇ ਖੋਜ ਨੈਤਿਕਤਾ, ਅਕਾਦਮਿਕ ਇਮਾਨਦਾਰੀ, ਸਾਹਿਤ ਸਮੀਖਿਆ, ਹਵਾਲਾ ਸ਼ੈਲੀਆਂ ਅਤੇ ਖੋਜ ਨਤੀਜਿਆਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ। ਉਨ੍ਹਾਂ ਨੇ ਗੁਣਵੱਤਾ ਭਰਪੂਰ ਖੋਜ ਲਿਖਤ ਅਤੇ ਪ੍ਰਕਾਸ਼ਨ ਲਈ ਵਿਹਾਰਕ ਸੁਝਾਅ ਵੀ ਸਾਂਝੇ ਕੀਤੇ , ਆਪਣੇ ਵਿਦਿਆਰਥੀ ਜੀਵਨ ਦੇ ਤਜਰਬਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਆਲੋਚਨਾਤਮਕ ਚਿੰਤਨ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਨਾਲ ਖੋਜ ਕਾਰਜ ਕਰਨ ਲਈ ਪ੍ਰੇਰਿਤ ਕੀਤੇ
ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਅੰਕਦੀਪ ਕੌਰ ਅਟਵਾਲ ਨੇ ਐਲੂਮਨਾਈ ਸੰਵਾਦ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਮਕਾਲੀ ਖੋਜ ਰੁਝਾਨਾਂ ਨਾਲ ਜੋੜਨ ਅਤੇ ਅਕਾਦਮਿਕ ਸਿੱਖਣ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਭਰਵੀਂ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਡਾ. ਹੀਨਾ ਗੋਇਲ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੰਗਰੇਜ਼ੀ ਵਿਭਾਗ ਨੂੰ ਆਪਣੇ ਸਾਬਕਾ ਵਿਦਿਆਰਥੀਆਂ ਦੀਆਂ ਉਪਲਬਧੀਆਂ 'ਤੇ ਮਾਣ ਹੈ
ਯੁਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਅੰਗਰੇਜ਼ੀ ਵਿਭਾਗ ਵੱਲੋਂ ਕਰਵਾਏ ਗਏ ਇਸ ਅਰਥਪੂਰਨ ਅਕਾਦਮਿਕ ਸੰਵਾਦ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਆਪਣੇ ਸਫ਼ਲ ਸਾਬਕਾ ਵਿਦਿਆਰਥੀਆਂ ਦੇ ਤਜਰਬਿਆਂ ਤੋਂ ਸਿੱਖਣ ਦਾ ਮਹੱਤਵਪੂਰਨ ਮੌਕਾ ਦਿੰਦੇ ਹਨ
ਸਮਾਗਮ ਦਾ ਸੰਚਾਲਨ ਡਾ. ਬਲਜੀਤ ਕੌਰ, ਸਹਾਇਕ ਪ੍ਰੋਫੈਸਰ, ਅੰਗਰੇਜ਼ੀ ਵਿਭਾਗ ਨੇ ਕੀਤਾ , ਉਨ੍ਹਾਂ ਨੇ ਮਹਿਮਾਨ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ। ਅੰਤ ਵਿੱਚ ਸ੍ਰੀ ਵਿਨੈ ਕੁਮਾਰ, ਸਹਾਇਕ ਪ੍ਰੋਫੈਸਰ, ਅੰਗਰੇਜ਼ੀ ਵਿਭਾਗ ਨੇ ਧੰਨਵਾਦੀ ਮਤਾ ਪੇਸ਼ ਕੀਤਾ