ਰਾਤ ਸਮੇ ਚੈਕਿੰਗ ਕੀਤੇ ਜਾਣ ਦੇ ਵੱਖ ਵੱਖ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 9 ਅਗਸਤ 2026 : ਫਤਿਹਗੜ੍ਹ ਸਾਹਿਬ ਦੇ ਐੱਸਐੱਸਪੀ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਰਾਤਰੀ ਚੈਕਿੰਗ ਅਤੇ ਸਰਗਰਮ ਪੁਲਿਸ ਗਸ਼ਤ ਨੂੰ ਲਗਾਤਾਰ ਯਕੀਨੀ ਬਣਾਇਆ ਜਾ ਰਿਹਾ ਹੈ
ਪੁਲਿਸ ਟੀਮਾਂ ਵੱਲੋਂ ਰਾਤ ਸਮੇਂ ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ, ਮੁੱਖ ਮਾਰਗਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਯਮਿਤ ਚੈਕਿੰਗ ਕੀਤੀ ਜਾ ਰਹੀ ਹੈ , ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਆਵਾਜਾਈ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ
ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਰਾਤਰੀ ਗਸ਼ਤ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇ