ਸਵੱਛਤਾ ਪਖਵਾੜੇ ਤਹਿਤ ਜਾਗਰੂਕਤਾ ਰੈਲੀ ਕੱਢੀ
ਅਸ਼ੋਕ ਵਰਮਾ
ਬਠਿੰਡਾ, 11 ਅਗਸਤ 2026: ਮਾਈ ਭਾਰਤ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਤਾਲਮੇਲ ਨਾਲ 15 ਅਗਸਤ ਤੱਕ ਮਨਾਏ ਜਾ ਰਹੇ ਸਵੱਛਤਾ ਪਖਵਾੜੇ ਦੇ ਤਹਿਤ ਸਵੱਛਤਾ ਪ੍ਰੋਗ੍ਰਾਮ ਦੌਰਾਨ ਵਿਦਿਆਰਥੀਆਂ, ਨੌਜਵਾਨਾਂ ਅਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਾਰੇ ਭਾਗੀਦਾਰਾਂ ਨੇ ਸਵੱਛਤਾ ਸਹੁੰ ਚੁੱਕ ਕੇ ਸਵੱਛਤਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦਾ ਸੰਕਲਪ ਲਿਆ। ਭਾਗੀਦਾਰਾਂ ਨੇ ਆਪਣੇ ਘਰ, ਸਿੱਖਿਆ ਸੰਸਥਾਨ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼-ਸੁਥਰਾ ਰੱਖਣ, ਕੂੜਾ-ਕਰਕਟ ਇੱਧਰ-ਉੱਧਰ ਨਾ ਸੁੱਟਣ ਅਤੇ ਹੋਰਨਾਂ ਨੂੰ ਵੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਦਾ ਪ੍ਰਣ ਲਿਆ। ਉਨ੍ਹਾਂ ਨੇ ਇਹ ਵੀ ਸੰਕਲਪ ਲਿਆ ਕਿ ਉਹ ਸਵੱਛ ਅਤੇ ਸਿਹਤਮੰਦ ਭਾਰਤ ਦੇ ਨਿਰਮਾਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਸਵੱਛਤਾ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਗੇ।
ਇਸ ਮੌਕੇ ਸਵੱਛਤਾ ਜਾਗਰੂਕਤਾ ਰੈਲੀ ਰਾਹੀਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਸਵੱਛਤਾ, ਸਾਫ਼-ਸਫ਼ਾਈ ਅਤੇ ਸਿਹਤਮੰਦ ਜੀਵਨ-ਸ਼ੈਲੀ ਦਾ ਸੰਦੇਸ਼ ਦਿੰਦਿਆਂ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦਾ ਵਾਤਾਵਰਣ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਵਿੱਚ ਸ਼੍ਰੀਮਤੀ ਸਵਾਤੀ ਅਤੇ ਸ਼੍ਰੀਮਤੀ ਅਭਿਲਾਸ਼ਾ ਦਾ ਤਾਲਮੇਲ ਅਤੇ ਸਹਿਯੋਗ ਰਿਹਾ। ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਵਿੱਚ ਸਵੱਛਤਾ, ਸਾਫ਼-ਸੁਥਰੀਆਂ ਆਦਤਾਂ ਅਤੇ ਨਾਗਰਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਸਵੱਛਤਾ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ।