ਗੁਰਫ਼ਤਹਿ ਸਿੰਘ ਖਰੌੜ ਨੇ ਕੁਸ਼ਤੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ
ਫਤਹਿਗੜ੍ਹ ਸਾਹਿਬ 12 ਅਗਸਤ ( ਗੁਰਪ੍ਰੀਤ ਸਿੰਘ ਜਖਵਾਲੀ) ਸੇਕਰਡ ਹਾਰਟ ਪਬਲਿਕ ਸਕੂਲ, ਨਬੀਪੁਰ ਦੇ ਵਿਦਿਆਰਥੀ ਗੁਰਫ਼ਤਹਿ ਸਿੰਘ ਖਰੌੜ ਨੇ 57 ਕਿਲੋ ਭਾਰ ਵਰਗ ਦੇ ਸਕੂਲ ਜ਼ੋਨ ਕੁਸ਼ਤੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਇਹ ਕੁਸ਼ਤੀ ਮੁਕਾਬਲੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਸਕੂਲ, ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ। ਗੁਰਫ਼ਤਹਿ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਮਾਣ ਮਹਿਸੂਸ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਵਿਦਿਆਰਥੀ ਦੀ ਇਸ ਕਾਮਯਾਬੀ ਵਿੱਚ ਕੋਚ ਪਹਿਲਵਾਨ ਮਨਜੀਤ ਸਿੰਘ ਫਤਹਿਗੜ੍ਹ ਸਾਹਿਬ, ਤੌਫ਼ਿਕ ਕੋਚ ਜਖਵਾਲੀ ਅਤੇ ਰਾਜਵੰਤ ਸਪੋਰਟਸ ਸਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰਦੀਆਂ ਹਨ।