ਦੁੱਧ ਦੀ ਡੇਅਰੀ ਦੀ ਆੜ ਵਿੱਚ ਕਰ ਰਿਹਾ ਸੀ ਸ਼ਰਾਬ ਦਾ ਧੰਦਾ, ਚੜ੍ਹਿਆ ਪੁਲਿਸ ਦੇ ਅੜੀਕੇ
ਰੋਹਿਤ ਗੁਪਤਾ
ਗੁਰਦਾਸਪੁਰ
ਗੁਰਦਾਸਪੁਰ ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਦੁੱਧ ਦੀ ਡੇਅਰੀ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਦੇ ਘਰੋਂ ਛੇ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਅਕਤੀ ਦੇ ਖਿਲਾਫ ਪਰਚਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਵੱਲੋਂ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਨਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ ਜਿਸ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਗ੍ਰਿਫਤਾਰ ਕਰਕੇ ਬਣਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਜਦਕਿ ਦੋਸ਼ੀ ਨੂੰ ਅੱਗੋਂ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਕਾਦਰੀ ਮੁਹੱਲੇ ਦਾ ਰਹਿਣ ਵਾਲਾ ਹੈ ਤੇ ਹਰਦੋਛਨੀਆਂ ਰੋਡ ਤੇ ਦੂਧ ਦੀ ਡੇਅਰੀ ਚਲਾਉਂਦਾ ਸੀ