ਆਜ਼ਾਦੀ ਦਿਵਸ ਸਮਾਗਮ ਮਨਾਉਣ ਲਈ ਫੁੱਲ ਡਰੈੱਸ ਰਿਹਰਸਲ ਹੋਈ
15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ
ਰੋਹਿਤ ਗੁਪਤਾ
ਬਟਾਲਾ, 13 ਅਗਸਤ ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਅੱਜ ਸਥਾਨਕ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਸ੍ਰੀ ਅਰਜਨ ਸਿੰਘ ਗਰੇਵਾਲ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਡੀ ਐੱਸ ਪੀ ਸੁਖਇੰਦਰ ਸਿੰਘ ਵੀ ਮੌਜੂਦ ਸਨ।
ਪਰੇਡ ਕਮਾਂਡਰ ਦੀ ਅਗਵਾਈ ਐੱਸ.ਆਈ ਸਕੱਤਰ ਸਿੰਘ ਨੇ ਕੀਤੀ, ਜਿਸ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਅਤੇ ਐਨ.ਸੀ.ਸੀ 22 ਪੰਜਾਬ ਬਟਾਲੀਅਨ ਦੇ ਕੈਡਿਟਸ ਤੇ ਸਕੂਲੀ ਬੈਂਡ ਦੀ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਸਲਾਮੀ ਦਿੱਤੀ ਗਈ। ਉਪਰੰਤ ਸਮਾਗਮ ਵਿਚ ਦੇਸ਼ ਭਗਤੀ ਤੇ ਆਧਾਰਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ ਗਈ।
ਉਨਾਂ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸ੍ਰੀ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਬਟਾਲਾ ਰਾਸ਼ਟਰੀ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦਿਵਸ ਸਮਾਗਮ ’ਤੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ।
ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਸਕੂਲ, ਡਾ. ਪਰਮਜੀਤ ਸਿੰਘ ਕਲਸੀ, ਹਰਪਾਲ ਸਿੰਘ ਭੰਗੜਾ ਕੋਚ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ, ਸ੍ਰੀਮਤੀ ਕਮਲਜੀਤ ਕੋਰ, ਵਿਕਰਮ ਸਿੰਘ ਤੇ ਸਕੂਲਾਂ ਦੇ ਅਧਿਆਪਕ ਮੋਜੂਦ ਸਨ।