ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤਾ ਚੈੱਕ ਦਿੰਦੇ ਆਗੂ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 15 ਅਗਸਤ 2026 : ਚੇਅਰਮੈਨ ਅਜੇ ਲਿਬੜਾ ਅਤੇ ਚੇਅਰਮੈਨ ਗੁਰਵਿੰਦਰ ਢਿੱਲੋਂ ਵੱਲੋਂ ਪਿੰਡ ਜਾਗੋ ਚਨਾਰਥਲ ਵਿਖੇ ਸਰਪੰਚ ਸ. ਬਲਵੀਰ ਸਿੰਘ ਜੀ ਦੇ ਗ੍ਰਹਿ ਵਿਖੇ ਇੱਕ ਮੀਟਿੰਗ ਕੀਤੀ ਗਈ , ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਪਿੰਡ ਦੇ ਵਿਕਾਸ ਅਤੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ , ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਆਪਣੀਆਂ ਲੋੜਾਂ ਅਤੇ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ , ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪਿੰਡ ਨੂੰ ਚੈੱਕ ਵੀ ਦਿੱਤਾ ਗਿਆ , ਹਾਜ਼ਰ ਆਗੂਆਂ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ
ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਪਿੰਡ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ ਗਿਆ , ਆਗੂਆਂ ਨੇ ਭਰੋਸਾ ਦਿੱਤਾ ਕਿ ਪਿੰਡ ਦੀਆਂ ਜਾਇਜ਼ ਮੰਗਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਉਣ ਲਈ ਯਤਨ ਜਾਰੀ ਰਹਿਣਗੇ