ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਪਟਿਆਲਾ 18 ਅਗਸਤ 2026 : SSP ਪਟਿਆਲਾ ਵਰੁਣ ਸ਼ਰਮਾ ਦੇ ਨਿਰਦੇਸ਼ਾਂ ਤੇ SHO CIA ਪਟਿਆਲਾ ਪ੍ਰਦੀਪ ਬਾਜਵਾ ਦੀ ਟੀਮ ਨੇ ਗੈਂਗ-ਕਾਰਵਾਈ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਕੇਸ ਵਿੱਚ ਕਥਿਤ ਤੌਰ ’ਤੇ ਸ਼ਾਮਲ 4 ਔਰਤਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ , ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ, ਇੱਕ ਜ਼ਿੰਦਾ ਕਾਰਤੂਸ ਅਤੇ ਇੱਕ ਦੇਸੀ ਕੱਟਾ ਬਰਾਮਦ ਕੀਤਾ ਹੈ ,
ਪੁਲਿਸ ਅਨੁਸਾਰ ਇਹ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪ੍ਰੇਮ ਸਬੰਧਾਂ ਦੇ ਜਾਲ ਵਿੱਚ ਫਸਾਉਂਦੇ ਸਨ ਅਤੇ ਨਿਰਧਾਰਤ ਥਾਵਾਂ ’ਤੇ ਬੁਲਾਉਂਦੇ ਸਨ , ਇਸ ਤੋਂ ਬਾਅਦ ਕਥਿਤ ਤੌਰ ’ਤੇ ਉਨ੍ਹਾਂ ਨਾਲ ਧੋਖਾਧੜੀ ਅਤੇ ਵਸੂਲੀ ਕੀਤੀ ਜਾਂਦੀ ਸੀ , CIA ਪਟਿਆਲਾ ਦੀ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ , ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗਰੋਹ ਨਾਲ ਹੋਰ ਕਿੰਨੇ ਵਿਅਕਤੀ ਜੁੜੇ ਹੋਏ ਹਨ