ਕਲਾਨੌਰ ਗਊਸ਼ਾਲਾ ਵਿਖੇ ਵਾਪਰੀ ਘਟਨਾ ਦੁੱਖਦਾਈ, ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ- ਚੇਅਰਮੈਨ ਰਾਜੀਵ ਸ਼ਰਮਾ
ਗਊਸ਼ਾਲਾ ਦੀ ਰੱਖ ਰਖਾਅ/ਚਾਰੇ ਦਾ ਪ੍ਰਬੰਧ ਕਰਨ ਵਾਲੇ ਠੇਕੇਦਾਰ ਨੂੰ 20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਵੇਗੀ
ਰੋਹਿਤ ਗੁਪਤਾ
ਗੁਰਦਾਸਪੁਰ, 18 ਅਗਸਤ
ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਬੀਤੇ ਦਿਨੀ ਕਲਾਨੌਰ ਗਾਊਸ਼ਾਲਾ ਵਿਖੇ ਗਊਆਂ ਦੀ ਮੌਤ 'ਤੇ ਦੁੱਖ ਦਾ ਇਜਹਾਰ ਕਰਦਿਆਂ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਗਊਸ਼ਾਲਾ ਕਲਾਨੌਰ ਵਿਖੇ ਗਊਆਂ ਦੀ ਦੇਖ-ਭਾਲ ਅਤੇ ਚਾਰੇ ਪ੍ਰਬੰਧ ਕਰਨ ਵਾਲੇ ਠੇਕੇਦਾਰ ਨੂੰ ਕੱਲ੍ਹ 20 ਲੱਖ ਦੀ ਪੈਮੇਂਟ ਕਰ ਦਿੱਤੀ ਜਾਵੇਗੀ, ਜਿਸ ਸਬੰਧੀ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਉਹ ਖੁਦ ਆਪ ਅਤੇ ਏ.ਡੀ.ਸੀ ( ਵਿ) ਵੱਲੋਂ ਵੀ ਮੌਕੇ ਦਾ ਜ਼ਾਇਜਾ ਲਿਆ ਜਾਵੇਗਾ ਅਤੇ ਜੋ ਵੀ ਕੋਈ ਕਮੀ ਪੇਸ਼ੀ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਅੱਗੇ ਤੋਂ ਕੋਈ ਅਣ-ਸੁਖਾਵੀ ਘਟਨਾ ਨਾ ਵਾਪਰ ਸਕੇ।