ਸਵੀਪ ਟੀਮ ਨੇ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਅਸ਼ੋਕ ਵਰਮਾ
ਬਠਿੰਡਾ, 18 ਅਗਸਤ 2026 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ ਸਹਾਇਕ ਸਵੀਪ ਨੋਡਲ ਅਫ਼ਸਰ ਸੁਭਾਸ਼ ਚੰਦ ਦੀ ਰਹਿਨੁਮਾਈ ਹੇਠ ਸਵੀਪ ਟੀਮ ਵਲੋਂ ਸਰਕਾਰੀ ਆਈ.ਟੀ.ਆਈ. ਫੂਲ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਭਾਸ਼ ਚੰਦ ਵੱਲੋਂ ਵੋਟ ਦੇ ਮਹੱਤਵ, ਨਵੇਂ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ-6 ਅਤੇ ਵੋਟਰ ਵੇਰਵਿਆਂ ਵਿੱਚ ਸੋਧ ਲਈ ਫਾਰਮ-8 ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਫਾਰਮ ਆਫ਼ਲਾਈਨ ਦੇ ਨਾਲ- ਨਾਲ ਘਰ ਬੈਠੇ ਮੋਬਾਈਲ ਫ਼ੋਨ ਰਾਹੀਂ ਆਨਲਾਈਨ ਵੀ ਭਰੇ ਜਾ ਸਕਦੇ ਹਨ।
ਇਸ ਤੋਂ ਇਲਾਵਾ ਸ਼੍ਰੀਮਤੀ ਨੀਰੂ ਚਾਵਲਾ ਅਤੇ ਦੀਪਕ ਕੁਮਾਰ ਦੀ ਨਿਗਰਾਨੀ ਹੇਠ ਐਸ.ਆਈ. ਆਰ. (ਸਪੈਸ਼ਲ ਇੰਟਨਸਿਵ ਰਿਵਿਜਨ) ਵਿਸ਼ੇ 'ਤੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ECINET (ਈ ਸੀ ਆਈ ਨੈੱਟ ਐਫ) ਦੀ ਵਰਤੋਂ ਅਤੇ ਇਸ ਦੀ ਮਹੱਤਤਾ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।