ਮੋਹਿਤ ਅਗਰਵਾਲ ਅਹੁਦਾ ਸੰਭਾਲਦੇ ਹੋਏ
ਦੀਦਾਰ ਗੁਰਨਾ
ਪਟਿਆਲਾ 19 ਅਗਸਤ 2026 : ਮੋਹਿਤ ਅਗਰਵਾਲ ਨੇ SP ( ਸਿਟੀ ) ਪਟਿਆਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ , ਇਸ ਤੋਂ ਪਹਿਲਾਂ ਉਹ SP H ਵਜੋਂ ਮੋਹਾਲੀ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ , ਪਟਿਆਲਾ ਸ਼ਹਿਰ ਵਿੱਚ ਅਮਨ ਕਨੂੰਨ ਦੀ ਸਥਿਤੀ ਬਣਾ ਕੇ ਰੱਖਣਾ ਉਹਨਾ ਦੀ ਪਹਿਲ ਹੋਵੇਗੀ ਅਤੇ ਅਪਰਾਧ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ , ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ, ਮਾੜੇ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ
ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਅਮਨ-ਅਮਾਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ , ਪੁਲਿਸ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ