ਮਾੜੇ ਪ੍ਰਬੰਧ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦਾ ਵਫ਼ਦ ਕਾਲਜ ਪ੍ਰਸ਼ਾਸਨ ਨੂੰ ਮਿਲਿਆ
ਅਸ਼ੋਕ ਵਰਮਾ
ਬਠਿੰਡਾ, 19 ਅਗਸਤ 2026 :ਯੂਨੀਵਰਸਿਟੀ ਕਾਲਜ ਘੁੱਦਾ ਵਿੱਚ ਵਿਦਿਆਰਥੀਆਂ ਨੂੰ ਆ ਰਹੀਆਂ ਵੱਖ-ਵੱਖ ਸਮਸਿਆਵਾਂ ਤਹਿਤ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਵਿੱਚ ਵਿਦਿਆਰਥੀਆਂ ਦਾ ਵਫ਼ਦ ਕਾਲਜ ਪ੍ਰਸ਼ਾਸਨ ਨੂੰ ਮਿਲੀਆ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਿੱਖਿਆ ਸੰਸਥਾਵਾਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਬੰਦ ਹੋਣ ਕੰਢੇ ਹਨ। ਕਾਲਜ ਦੀ ਬਿਲਡਿੰਗ ਖੰਡਰਨੁਮਾ ਹੋ ਰਹੀ ਹੈ। ਪੀਣ ਵਾਲੇ ਪਾਣੀ ਦੀ ਕਮੀਂ ਹੈ, ਪਖਾਨਿਆਂ ਵੱਲੋਂ ਪਾਣੀ ਨਹੀਂ ਆਉਂਦਾ ਅਤੇ ਸਫ਼ਾਈ ਦਾ ਬੁਰਾ ਹਾਲ ਹੈ।
ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਕਾਲਜ ਵਿੱਚ ਫੁੱਟ ਫੁੱਟ ਘਾਹ ਖੜਾ ਹੈ, ਮੱਛਰਾਂ ਵਾਲੀ ਦਵਾਈ ਛਿੜਕਣ ਦਾ ਕੋਈ ਪ੍ਰਬੰਧ ਨਹੀਂ ਹੈ। ਕੁਝ ਕਮਰਿਆਂ ਵਿੱਚ ਬਿਜਲੀ ਦਾ ਪ੍ਰਬੰਧ ਤੱਕ ਨਹੀਂ ਹੈ। ਕਾਲਜ ਵਿੱਚ ਫੰਡ ਅਤੇ ਗ੍ਰਾਂਟਾਂ ਦੀ ਵੱਡੀ ਕਮੀਂ ਹੈ। ਪੰਜਾਬ ਸਰਕਾਰ ਵੱਲੋਂ ਅਖੌਤੀ ਸਿੱਖਿਆ ਕ੍ਰਾਂਤੀ ਦੀਆਂ ਫੜਾਂ ਮਾਰੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਪੇਂਡੂ ਖੇਤਰਾਂ ਦੀਆਂ ਇਹਨਾਂ ਸਿੱਖਿਆ ਸੰਸਥਾਵਾਂ ਨੂੰ ਆਪਣੇ ਹਾਲ 'ਤੇ ਛੱਡਿਆ ਜਾ ਰਿਹਾ ਹੈ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਪ੍ਰਿੰਸੀਪਲ ਵੱਲੋਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ। ਵਿਦਿਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸਾਂ ਦੇ ਵਾਧੇ ਵਿਰੁੱਧ ਚੱਲ ਰਹੇ ਸ਼ੰਘਰਸ਼ ਦੀ ਵੀ ਹਮਾਇਤ ਕੀਤੀ ਗਈ। ਇਸ ਮੌਕੇ ਵਿਦਿਆਰਥੀ ਆਗੂ ਨਵਜੋਤ ਸਿੰਘ, ਜਸਦੀਪ ਸਿੰਘ, ਅਸੀਮ, ਮਨਪ੍ਰੀਤ ਸਿੰਘ ਆਦਿ ਸ਼ਾਮਿਲ ਸਨ।