ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 20 ਅਗਸਤ 2026 : ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਉਤਸਾਹਿਤ ਕਰਨ ਲਈ ਅਹਿਮ ਕਦਮ ਚੁੱਕਦੇ ਹੋਏ 21 ਤੋਂ 26 ਅਗਸਤ 2026 ਤੱਕ ਐਸ.ਜੀ.ਐਚ.ਜੀ.ਸੀਨੀਅਰ ਸੈਕੰਡਰੀ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਇਆ ਜਾ ਰਿਹਾ ਹੈ , ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਸਖੀ ਸਕਤੀ ਮੇਲੇ ਦੀਆਂ ਤਿਆਰੀ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਵੀ ਹਾਜਰ ਸਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਤੇ ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ਇਹ ਮੇਲਾ ਸਾਂਝੇ ਤੌਰ ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਉੱਚ ਪੱਧਰੀ ਉਪਰਾਲਾ ਹੈ ਜਿੱਥੇ ਘਰਾਂ ਵਿੱਚ ਤਿਆਰ ਕੀਤੇ ਗਏ ਉਤਪਾਦ, ਰਵਾਇਤੀ ਕਲਾ ਅਤੇ ਆਧੁਨਿਕ ਦਸਤਕਾਰੀ ਡਿਜਾਇਨ ਖਿੱਚ ਦਾ ਕੇਂਦਰ ਬਣਨਗੇ। ਉਹਨਾਂ ਦੱਸਿਆ ਕਿ ਇਸ ਦੌਰਾਨ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਸਟਾਲਾਂ ਵੀ ਲਗਾਈਆਂ ਜਾਣਗੀਆਂ ਅਤੇ ਮੇਲੇ ਦਾ ਆਰੰਭ ਰੋਜ਼ਾਨਾ ਸਵੇਰੇ 10 ਵਜੇ ਤੋਂ ਹੋਵੇਗਾ
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਸ਼ਿਲਪਕਾਰਾਂ ਅਤੇ ਕਲਾਕਾਰਾਂ ਸਮੇਤ ਸਾਰੇ ਲੋਕਾਂ ਲਈ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚੜਾਉਣੇ ਯਕੀਨੀ ਬਣਾਏ ਜਾਣ
ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧ, ਸਾਫ ਸਫਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਦਿੱਤੇ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੇਲੇ ਦਾ ਆਨੰਦ ਮਾਨਣ ਲਈ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ
ਇਸ ਮੌਕੇ ਜਿਲ੍ਹਾ ਵਿਕਾਸ ਤੇ ਪੰਜਾਬ ਅਫਸਰ ਜਸਪ੍ਰੀਤ ਕੌਰ, ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਵਿੰਦਰ ਕੌਰ, ਡੀ.ਪੀ.ਐਮ. ਸ਼ੌਰਵ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ