23 ਅਗਸਤ ਦੇ ਰੋਸ ਵਿਖਾਵੇ ਵਿਚ ਵੱਡੀ ਗਿਣਤੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਸ਼ਾਮਿਲ ਹੋਵੇਗੀ -ਜਸਵਿੰਦਰ ਸਿੰਘ ਸਮਾਣਾ
ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ ਕੋਈ ਖੈਰਾਤ ਨਹੀਂ-ਪਰਮਜੀਤ ਸਿੰਘ ਪਟਿਆਲਾ
ਗੁਰਪ੍ਰੀਤ ਸਿੰਘ ਜਖਵਾਲੀ।
ਅਗਸਤ 21 ਅਗਸਤ 2026:- ਪੰਜਾਬ ਵਿੱਚ ਐਨ ਪੀ ਐਸ ਦੇ ਖਿਲਾਫ ਲੜ ਰਹੀਆਂ ਮੁਲਾਜ਼ਮਾਂ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਬੈਨਰ ਹੇਠ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵੱਲ ਲੱਖਾਂ ਮੁਲਾਜ਼ਮ ਕੂਚ ਕਰਨਗੇ । ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਆਗੂਆ ਵੱਲੋਂ ਦੱਸਿਆ ਗਿਆ ਕਿ 23 ਅਗਸਤ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲਾ ਪਟਿਆਲਾ ਦੇ ਸਮੁੱਚੇ ਐਨਪੀਐਸ ਮੁਲਾਜ਼ਮ ਵੱਡੇ ਪੱਧਰ ਤੇ ਸਤੌਜ ਵਿਖੇ ਪਹੁੰਚਣਗੇ । ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਗਿਆ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨਾਂ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਮੁਲਾਜ਼ਮ ਸੰਘਰਸ਼ਾਂ ਦੇ ਦਬਾਅ ਹੇਠ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਕਾਗਜੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪਰ ਉਸ ਸਮੇਂ ਦੂਜੇ ਰਾਜਾਂ ਦੀਆਂ ਵੋਟਾਂ ਸਮੇਂ ਉਨਾਂ ਰਾਜਾਂ ਦੇ ਮੁਲਾਜ਼ਮ ਵੋਟਰਾਂ ਨੂੰ ਭਰਮਾਉਣ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਖੂਬ ਪ੍ਰਚਾਰਿਆ ਗਿਆ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਤੇ ਇੱਕ ਵੀ ਮੁਲਾਜ਼ਮ ਦਾ ਜੀ ਪੀ ਐੱਫ ਖਾਤਾ ਨਹੀਂ ਖੋਲਿਆ। ਨਵੀਂ ਭਰਤੀ ਕਰ ਰਹੇ ਮੁਲਾਜ਼ਮਾਂ ਉੱਪਰ ਵੀ ਨਵੀਂ ਪੈਨਸ਼ਨ ਸਕੀਮ ਹੀ ਲਾਗੂ ਕੀਤੀ ਜਾ ਰਹੀ ਹੈ।
ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਐਨ ਪੀ ਐਸ ਪੀੜਤ ਮੁਲਾਜ਼ਮ ਹੁਣ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਬੈਠੇ ਹਨ ਤੇ ਉਹਨਾਂ ਦੇ ਸਬਰ ਨੂੰ ਹੋਰ ਨਾ ਪਰਖਿਆ ਜਾਵੇ। ਹੁਣ ਪੰਜਾਬ ਦੇ ਮੁਲਾਜ਼ਮਾਂ ਦੇ ਸਬਰ ਦਾ ਬੰਨ ਟੁੱਟ ਚੁੱਕਿਆ ਹੈ ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਹੁਣ ਪੰਜਾਬ ਦੇ ਮੁਲਾਜ਼ਮ ਹਰ ਹਾਲਤ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾ ਕੇ ਰਹਿਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ
ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਜੁਗਪਰਗਟ ਸਿੰਘ,ਹਰਵਿੰਦਰ ਸਿੰਘ ਖੱਟੜਾ , ਲੈਕ.ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਅਮਰਿੰਦਰ ਸਿੰਘ ਤਰਖੇੜੀ, ਸੁਰਿੰਦਰ ਸਿੰਘ ਲਾਡਾ,ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।