ਪਵਿੱਤਰ ਕਾਲੀ ਵੇਈ ’ਚੋਂ ਭਗਵੇਂ ਵਸਤਰਧਾਰੀ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲਣ ਨਾਲ ਸਨਸਨੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 23 ਅਗਸਤ 2026
ਸੁਲਤਾਨਪੁਰ ਲੋਧੀ: ਪਵਿੱਤਰ ਕਾਲੀ ਵੇਈ ’ਚੋਂ ਭਗਵੇਂ ਵਸਤਰਧਾਰੀ ਇੱਕ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।
ਮੌਕੇ ’ਤੇ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਿਊਟੀ ਅਫਸਰ ਹਰੀਸ਼ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਸ਼ਨਾਖਸ਼ ਨਹੀਂ ਹੋ ਸਕੀ। ਪੁਲਿਸ ਵੱਲੋਂ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸ਼ਨਾਖਸ਼ ਵਾਸਤੇ ਮੋਰਚਰੀ ਵਿੱਚ ਰੱਖਿਆ ਜਾਵੇਗਾ। ਇਸ ਦੌਰਾਨ ਜੇਕਰ ਮ੍ਰਿਤਕ ਦੀ ਪਛਾਣ ਹੋ ਜਾਂਦੀ ਹੈ ਤਾਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਨਹੀਂ ਤਾਂ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਲਾਸ਼ ਵੇਈ ’ਚੋਂ ਕਿਹੜੇ ਹਾਲਾਤਾਂ ਵਿੱਚ ਮਿਲੀ, ਇਸ ਸਬੰਧੀ ਵੀ ਪੁਲਿਸ ਵੱਲੋਂ ਤੱਥ ਇਕੱਠੇ ਕੀਤੇ ਜਾ ਰਹੇ ਹਨ।