← ਪਿਛੇ ਪਰਤੋ
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ
ਦੀਦਾਰ ਗੁਰਨਾ ਫਤਹਿਗੜ ਸਾਹਿਬ 23 ਅਗਸਤ 2026 : ਵਿਧਾਨ ਸਭਾ ਹਲਕਾ ਫਤਹਿਗੜ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਜਿਲ੍ਹੇ ਦੀਆਂ 269 ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ 8 ਲੱਖ 43 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ ਵਿਧਾਇਕ ਰਾਏ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ 'ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ , ਉਨ੍ਹਾਂ ਦੱਸਿਆ ਕਿ ਜੇਕਰ ਦੂਜਾ ਬੱਚਾ ਧੀ ਹੋਵੇ ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕੋ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਦੇ ਨਾਲ-ਨਾਲ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ ਐਡਵੋਕੇਟ ਰਾਏ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1101 ਲਾਭਪਾਤਰੀ ਮਹਿਲਾਵਾਂ ਨੂੰ ਇਸ ਸਕੀਮ ਅਧੀਨ ਰਜਿਸਟਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਵੱਧ ਤੋਂ ਵੱਧ ਹੱਕਦਾਰ ਮਹਿਲਾਵਾਂ ਤੱਕ ਪਹੁੰਚ ਰਹੀਆਂ ਹਨ
Total Responses : 77