DC ਨਵਜੋਤ ਕੌਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਦਾ "ਕਿਊ ਆਰ ਕੋਡ" ਜਾਰੀ
ਕਿਊ ਆਰ ਕੋਡ ਸਕੈਨ ਕਰਕੇ ਖਿਡਾਰੀ ਕਰਵਾ ਸਕਦੇ ਨੇ ਆਪਣੀ ਰਜਿਸਟਰੇਸ਼ਨ
ਵੱਧ ਤੋਂ ਵੱਧ ਖਿਡਾਰੀਆਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ
ਅਸ਼ੋਕ ਵਰਮਾ
ਮਾਨਸਾ, 29 ਅਗਸਤ 2026:
ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ 4 ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਰਸਮੀ ਆਗਾਜ਼ 5 ਸਤੰਬਰ ਨੂੰ ਬਠਿੰਡਾ ਤੋਂ ਹੋਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ
ਖੇਡਾਂ ਵਤਨ ਪੰਜਾਬ ਦੀਆਂ-2026 ਦਾ "ਕਿਊ ਆਰ ਕੋਡ" ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਕੋਈ ਵੀ ਖਿਡਾਰੀ ਇਸ ਕਿਊਆਰ ਕੋਡ ਨੂੰ ਸਕੈਨ ਕਰਕੇ ਖੇਡਾਂ ਲਈ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ।
ਇਸ ਉਪਰੰਤ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ-ਕਮ-ਐੱਸ.ਡੀ.ਐੱਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗੀ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ ਵੀ ਹਾਜ਼ਰ ਸਨ।
ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਉਹਨਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਆਪੋ ਆਪਣੇ ਪੱਧਰ ਤੇ ਜਾਗਰੂਕਤਾ ਪੈਦਾ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਮੌਜੂਦ ਸਨ।