ਬਠਿੰਡਾ ’ਚ ‘ਆਪ’ ਦਾ ਸਿਆਸੀ ਆਧਾਰ ਹੋਇਆ ਹੋਰ ਮਜ਼ਬੂਤ, ਕਰੀਬ 2 ਦਰਜਨ ਨੌਜਵਾਨਾਂ ਨੇ ਫੜਿਆ ਝਾੜੂ
‘ਨੌਜਵਾਨਾਂ ਦਾ ਭਰੋਸਾ ਪਾਰਟੀ ਦੀ ਸਭ ਤੋਂ ਵੱਡੀ ਤਾਕਤ’ : ਅਮਰਜੀਤ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 3 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਅਤੇ ਜਨਹਿਤ ਨੀਤੀਆਂ ਦਾ ਅਸਰ ਹੁਣ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣ ਲੱਗਾ ਹੈ। ਬਠਿੰਡਾ ਸ਼ਹਿਰ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਵਰਕਰਾਂ ਅਤੇ ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਕੜੀ ਤਹਿਤ ਕਰੀਬ ਦੋ ਦਰਜਨ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ’ਤੇ ਆਪਣਾ ਭਰੋਸਾ ਪ੍ਰਗਟ ਕੀਤਾ। ਨੌਜਵਾਨਾਂ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਲੋਕ-ਸੇਵਾ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਚੇਅਰਮੈਨ ਸ੍ਰੀ ਰਾਜਨ ਅਮਰਦੀਪ ਸਿੰਘ, ਸ੍ਰੀ ਸ਼ਾਮ ਲਾਲ ਜੈਨ, ਸ੍ਰੀ ਅਸ਼ੋਕ ਕਾਂਸਲ, ਸ੍ਰੀ ਰਾਕੇਸ਼ ਕੱਕਾ, ਸ਼੍ਰੀ ਹਰਵੀਰ ਸਿੰਘ ਰਿੱਪੂ, ਸ੍ਰੀ ਡਿੰਪੀ ਬਾਘਲਾ, ਸ੍ਰੀ ਨਵਦੀਪ ਸ਼ਰਮਾ, ਸ੍ਰੀ ਅਕਸ਼ੈ ਸ਼ਰਮਾ, ਸ੍ਰੀ ਸਾਗਰ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਰਹੇ।ਇਸ ਮੌਕੇ ਸ੍ਰੀ ਅਮਰਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਸੂਬੇ ਦੇ ਭਵਿੱਖ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਇਸ ਗੱਲ ਦਾ ਸੰਕੇਤ ਹੈ ਕਿ ਉਹ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਹਿਤ ਨਾਲ ਜੁੜੇ ਮੁੱਦਿਆਂ ਨੂੰ ਮਹੱਤਵ ਦੇ ਰਹੇ ਹਨ।ਉਨ੍ਹਾਂ ਕਿਹਾ ਕਿ “ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਨੌਜਵਾਨ ਦਾ ਦਿਲੋਂ ਸਵਾਗਤ ਹੈ। ਨੌਜਵਾਨ ਸਿਰਫ਼ ਪਾਰਟੀ ਦਾ ਹਿੱਸਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੇ ਨਿਰਮਾਤਾ ਹਨ। ਉਨ੍ਹਾਂ ਦੀ ਊਰਜਾ ਅਤੇ ਸੋਚ ਨੂੰ ਲੋਕ-ਸੇਵਾ ਨਾਲ ਜੋੜ ਕੇ ਪੰਜਾਬ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।”
ਸ੍ਰੀ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਜਨਹਿਤ ਦੇ ਕਈ ਕੰਮ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਜਾਰੀ ਹਨ।ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੇ ਨਾਲ-ਨਾਲ ਬਠਿੰਡਾ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੇ ਵੀ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ, ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਕਾਰਨ ਉਨ੍ਹਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।ਨੌਜਵਾਨਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਭਲਾਈ ਵਾਲੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।