ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਮਲੂਕਾ ਨੇ ਮੋਹਣਜੀਤ ਮਾਮਲੇ ਵਿੱਚ ਸਰਕਾਰ ਨੂੰ ਨਿਸ਼ਾਨਾ ਬਣਾਇਆ
ਅਸ਼ੋਕ ਵਰਮਾ
ਬਠਿੰਡਾ, 6 ਸਤੰਬਰ 2026: ਭਾਜਪਾ ਦੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਸ਼ੇਰੋ ਪਿੰਡ ਚ ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲ਼ੇ ਮੋਹਨਜੀਤ ਸਿੰਘ ਤੇ ਹੋਏ ਤਸ਼ਦਦ ਦੀ ਨਿੰਦਾ ਇਸ ਨੂੰ ਸਰਕਾਰ ਦੀ ਹਿਟਲਰ ਸ਼ਾਹੀ ਨੀਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਸਰਕਾਰ ਜਾਂ ਮੁੱਖ ਮੰਤਰੀ ਵਿਰੁੱਧ ਉੱਠਣ ਵਾਲੀ ਹਰ ਅਵਾਜ ਨੂੰ ਪੁਲਿਸ ਬਲ ਅਤੇ ਪਰਚਿਆਂ ਨਾਲ ਦਬਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਿਆਸੀ ਲੋਕਾਂ ਨੂੰ ਸਵਾਲ ਪੁੱਛਣ ਦੀ ਪੈਰਵਾਈ ਕਰਦੇ ਸਨ ਪਰ ਹੁਣ ਆਪਣੀ ਵਾਰੀ ਲੋਕਾਂ ਨੂੰ ਪੁਲਿਸ ਸਹਾਰੇ ਦਬਾਇਆ ਜਾ ਰਿਹਾ ਹੈ। ਉਹਨਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਮੋਹਨਜੀਤ ਦੀ ਮੌਕੇ ਤੇ ਗ੍ਰਿਫਤਾਰੀ ਅਤੇ ਪੁਲਿਸ ਤਸ਼ੱਦਦ ਲੋਕਤੰਤਰ ਦਾ ਘਾਣ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਮਲੂਕਾ ਨੇ ਕਿਹਾ ਕਿ ਸਮਾਂ ਆਉਣ ਤੇ ਲੋਕ ਇਹਨਾਂ ਵਧੀਕੀਆਂ ਦਾ ਜਵਾਬ ਦੇਣਗੇ। ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਇਹ ਜਾਣਕਾਰੀ ਮੀਡੀਆ ਇੰਚਾਰਜ ਰਤਨ ਸ਼ਰਮਾ ਨੇ ਦਿੱਤੀ ਹੈ।