ਅਣਮਿਥੇ ਕਿਸਾਨ ਮੋਰਚੇ ਵਿੱਚ ਪਏਗੀ ਗੁਰਸ਼ਰਨ ਭਾਜੀ ਦੇ ਇਨਕਲਾਬੀ ਨਾਟਕਾਂ ਦੀ ਗੂੰਜ
ਅਸ਼ੋਕ ਵਰਮਾ
ਸੀ੍ ਮੁਕਤਸਰ ਸਾਹਿਬ, 8 ਸਤੰਬਰ 2026 : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਥਾਨਕ ਪੱਧਰ ਤੇ ਸ਼ੁਰੂ ਕੀਤਾ ਪੱਕਾ ਮੋਰਚਾ ਦਸਵੇਂ ਦਿਨ ਵੀ ਜਾਰੀ ਰਿਹਾ ਅੱਜ ਦੀ ਸਟੇਜ ਵੱਡੇ ਹਿੱਤਾਂ ਲਈ ਸਾਂਝਾ ਮੁਲਾਜ਼ਮ ਏਕੇ ਨੂੰ ਸਮਰਪਿਤ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਸਤੰਬਰ ਨੂੰ ਕਿਸਾਨ ਮੋਰਚੇ ਦੌਰਾਨ ਗੁਰਸ਼ਰਨ ਭਾਜੀ ਦੇ ਨਾਟਕਾਂ ਦੀ ਪੇਸ਼ਕਾਰੀ ਹੋਵੇਗੀ।ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਮੁਕਤਸਰ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖ ਵਾਲਾ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਕਿ ਸੂਬਾ ਸਰਕਾਰਾਂ ਨੂੰ ਵੀ ਕਿਸਾਨਾਂ ਦੀਆਂ ਫਸਲਾਂ ਐਮ ਐਸ ਪੀ ਡਾ ਸੁਆਮੀ ਨਾਥਨ ਦੀ ਰੀਪੋਰਟ ਸੀਟੂ ਜਮਾਂ 50% ਦੇ ਫਾਰਮੂਲੇ ਅਨੁਸਾਰ ਖਰੀਦ ਕਰਨੀ ਚਾਹੀਦੀ ਹੈ ਉਨ੍ਹਾਂ ਮੰਗ ਕੀਤੀ ਕਿ ਅੰਦੋਲਨ ਕਾਰੀ ਕਿਸਾਨਾਂ ਮਜ਼ਦੂਰਾਂ ਤੇ ਦਰਜ਼ ਪੁਲਿਸ ਕੇਸ ਸਮੇਤ ਪਰਾਲੀ ਸਾੜਨ ਵਾਲੇ ਪਰਚੇ ਰੱਦ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਭਖਦੀਆਂ ਮੰਗਾਂ ਸਮੇਤ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਲੈਂਡ ਪੂਲਿੰਗ ਨੀਤੀ ਨਿੱਜੀਕਰਨ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ ਮੰਗਾਂ ਲਾਗੂ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ ਲੰਬੀ ਬਲਾਕ ਦੇ ਜੋਗਿੰਦਰ ਸਿੰਘ ਭੁੱਲਰ ਨਿਸਾਨ ਸਿੰਘ ਕੱਖਾਂ ਵਾਲੀ ਮਲੋਟ ਦੇ ਬੋਹੜ ਸਿੰਘ ਮਲੋਟ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ ।