ਕਿਸਾਨ ਮੋਰਚਾ : ਖੁਡੀਆਂ ਤੇ ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਲੱਗਣ ਵਾਲੇ ਧਰਨੇ ਵਿੱਚ ਪੁੱਜਣ ਦਾ ਸੱਦਾ
ਅਸ਼ੋਕ ਵਰਮਾ
ਸੀ੍ ਮੁਕਤਸਰ ਸਾਹਿਬ, 11 ਸਤੰਬਰ 2026: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਲੱਗੇ ਧਰਨੇ ਦੌਰਾਨ ਅੱਜ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਸ਼ਨੀਵਾਰ 12 ਸਤੰਬਰ ਨੂੰ ਖੇਤੀਬਾੜੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਮਲੋਟ ਸ਼ਹਿਰ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਤੇ ਘਿਰਾਓ ਕਰਨ ਲਈ ਪੁੱਜਣ ਦਾ ਸੱਦਾ ਦਿੱਤਾ ।ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਮੁਕਤਸਰ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ ਅਤੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਮੁਲਕ ਦੀ ਆਰਥਿਕਤਾ 'ਤੇ ਸਾਮਰਾਜੀ ਸਰਮਾਏਦਾਰਾਂ ਅਤੂ ਜਗੀਰਦਾਰਾਂ ਦੀ ਜਕੜ ਤੋੜ ਕੇ ਕਿ ਮਹਿੰਗਾਈ ਦਾ ਪੱਕੇ ਤੌਰ ਤੇ ਫਸਤਾ ਵੱਢਣ ਲਈ ਲੋਕਾਂ ਨੂੰ ਅੱਗੇ ਆਉਣਾ ਪਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਰਿਹਾ ਹੈ। ਜਦੋਂ ਕਿ ਸੂਬਾ ਸਰਕਾਰਾਂ ਨੂੰ ਵੀ ਕਿਸਾਨਾਂ ਦੀਆਂ ਫਸਲਾਂ ਐਮ ਐਸ ਪੀ ਗਰੰਟੀ ਕਾਨੂੰਨ ਡਾ ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਖਰੀਦ ਕਰਨੀ ਚਾਹੀਦੀ ਹੈ ਕਿਸਾਨਾਂ ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ ਅੰਦੋਲਨ ਕਾਰੀ ਕਿਸਾਨਾਂ ਮਜ਼ਦੂਰਾਂ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਪੁਲਿਸ ਕੇਸ ਰੱਦ ਕਰਨ ਕਰਜਾ ਮੁਕਤੀ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਲੈਂਡ ਪੂਲਿੰਗ ਨੀਤੀ ਆਦਿ ਮੰਗਾਂ ਲਾਗੂ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਬਿੱਟੂ ਸਿੰਘ ਮੱਲਣ ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ ਜਸਵੀਰ ਸਿੰਘ ਪੱਪਲਾ ਦੋਦਾ ਰਣਜੀਤ ਸਿੰਘ ਖਾਲਸਾ ਬੁੱਟਰ ਬਖੂਹਾ ਜਗਰਾਜ ਸਿੰਘ ਸੁਖ਼ਨਾ ਅਬਲੂ ਲੰਬੀ ਬਲਾਕ ਦੇ ਗੁਰਸੇਵਕ ਸਿੰਘ ਲੰਬੀ ਮੁਕਤਸਰ ਬਲਾਕ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂ ਵਾਲ਼ੀ ਹਰਚਰਨ ਸਿੰਘ ਦਰਸ਼ਨ ਸਿੰਘ ਲੱਖੇਵਾਲੀ , ਕੁਲਵੀਰ ਸਿੰਘ ਭਾਗਸਰ ਆਦਿ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ ।