ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੀ ਗਣੇਸ਼ ਮਹਾ ਉਤਸਵ
ਪ੍ਰਮੋਦ ਭਾਰਤੀ
ਮੋਹਾਲੀ, 15 ਸਤੰਬਰ 2026
ਸ਼੍ਰੀ ਗਣੇਸ਼ ਜੀ ਦਾ ਆਸ਼ੀਰਵਾਦ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦਾ ਪ੍ਰਤੀਕ ਹੈ। ਇਸੇ ਭਾਵਨਾ ਨਾਲ ਵੇਵ ਐਸਟੇਟ, ਸੈਕਟਰ-85, ਮੋਹਾਲੀ ਵਿਖੇ ਨਿਵਾਸੀਆਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼੍ਰੀ ਗਣੇਸ਼ ਮਹਾ ਉਤਸਵ ਮਨਾਇਆ ਗਿਆ।
ਇਸ ਪਾਵਨ ਸਮਾਗਮ ਵਿੱਚ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਆਪਣੀ ਧਰਮਪਤਨੀ ਗੁਰਪ੍ਰੀਤ ਕੌਰ ਉੱਭਾ, MC ਵਾਰਡ ਨੰਬਰ 41, ਮੋਹਾਲੀ ਦੇ ਨਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਭਗਵਾਨ ਸ਼੍ਰੀ ਗਣੇਸ਼ ਜੀ ਦੀ ਪੂਜਾ-ਅਰਚਨਾ ਕਰਦਿਆਂ ਵਾਰਡ ਨੰਬਰ 41 ਸਮੇਤ ਸਮੂਹ ਮੋਹਾਲੀ ਵਾਸੀਆਂ ਦੀ ਸੁੱਖ-ਸ਼ਾਂਤੀ, ਚੰਗੀ ਸਿਹਤ, ਖੁਸ਼ਹਾਲੀ ਅਤੇ ਸਰਬਪੱਖੀ ਤਰੱਕੀ ਲਈ ਪ੍ਰਾਰਥਨਾ ਕੀਤੀ।
ਇਸ ਮੌਕੇ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸ਼੍ਰੀ ਗਣੇਸ਼ ਮਹਾ ਉਤਸਵ ਸਾਨੂੰ ਸੇਵਾ, ਸਦਭਾਵਨਾ, ਸਕਾਰਾਤਮਕਤਾ ਅਤੇ ਮਿਲਜੁਲ ਕੇ ਅੱਗੇ ਵਧਣ ਦਾ ਸੰਦੇਸ਼ ਦਿੰਦਾ ਹੈ।
ਉਨ੍ਹਾਂ ਨੇ ਵੇਵ ਐਸਟੇਟ ਦੇ ਸਮੂਹ ਨਿਵਾਸੀਆਂ ਅਤੇ ਸਮਾਗਮ ਦੇ ਪ੍ਰਬੰਧਕਾਂ ਨੂੰ ਸ਼੍ਰੀ ਗਣੇਸ਼ ਮਹਾ ਉਤਸਵ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਭਗਵਾਨ ਸ਼੍ਰੀ ਗਣੇਸ਼ ਜੀ ਦੀ ਕਿਰਪਾ ਹਰ ਪਰਿਵਾਰ ’ਤੇ ਬਣੀ ਰਹੇ ਅਤੇ ਹਰ ਘਰ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਦਾ ਵਾਸ ਹੋਵੇ।
ਇਸ ਮੌਕੇ ਗੁਰਪ੍ਰੀਤ ਕੌਰ ਉੱਭਾ, MC ਵਾਰਡ ਨੰਬਰ 41, ਮੋਹਾਲੀ ਨੇ ਕਿਹਾ ਕਿ ਸ਼੍ਰੀ ਗਣੇਸ਼ ਮਹਾ ਉਤਸਵ ਸਿਰਫ਼ ਧਾਰਮਿਕ ਆਸਥਾ ਦਾ ਪ੍ਰਤੀਕ ਹੀ ਨਹੀਂ, ਸਗੋਂ ਸਮਾਜਿਕ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਸੁੰਦਰ ਮੌਕਾ ਹੈ। ਉਨ੍ਹਾਂ ਨੇ ਸਮੂਹ ਵਾਰਡ 41 ਅਤੇ ਮੋਹਾਲੀ ਵਾਸੀਆਂ ਨੂੰ ਸ਼੍ਰੀ ਗਣੇਸ਼ ਮਹਾ ਉਤਸਵ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਭਗਵਾਨ ਸ਼੍ਰੀ ਗਣੇਸ਼ ਜੀ ਅੱਗੇ ਅਰਦਾਸ ਕੀਤੀ ਕਿ ਹਰ ਘਰ ਵਿੱਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਣੀ ਰਹੇ।