ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਸਤੰਬਰ ਨੂੰ ਜਗਰਾਉਂ ’ਚ ਡਰੋਨ ਸ਼ੋਅ
ਨਵੀਂ ਦਾਣਾ ਮੰਡੀ ’ਚ ਸ਼ਾਮ 5 ਵਜੇ ਹੋਵੇਗਾ ਸਮਾਗਮ, ਕੀਰਤਨ ਉਪਰੰਤ 500 ਤੋਂ ਵੱਧ ਡਰੋਨਾਂ ਨਾਲ ਪੇਸ਼ਕਾਰੀ

ਜਗਰਾਉਂ ਦੀਪਕ ਜੈਨ
ਪੰਜਾਬ ਸਰਕਾਰ ਵੱਲੋਂ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬਘਰ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਸਤੰਬਰ 2026 ਨੂੰ ਨਵੀਂ ਦਾਣਾ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਜਗਰਾਉਂ ਸ਼੍ਰੀ ਬਾਦਲ ਦੀਨ ਪੀ.ਸੀ.ਐਸ. ਨੇ ਪ੍ਰੈਸ ਨੋਟ ਰਾਹੀਂ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਸਮਾਗਮ ਸ਼ਾਮ 5 ਵਜੇ ਸ਼ੁਰੂ ਹੋਵੇਗਾ ਅਤੇ ਇਸ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ। ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡਰੋਨਾਂ ਦੀ ਮਦਦ ਨਾਲ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਪ੍ਰੈਸ ਨੋਟ ਅਨੁਸਾਰ ਡਰੋਨ ਸ਼ੋਅ ਦੌਰਾਨ ਸ਼ਾਨਦਾਰ ਦ੍ਰਿਸ਼ਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ।
ਉਪ ਮੰਡਲ ਮੈਜਿਸਟਰੇਟ ਨੇ ਸਮੂਹ ਵਾਸੀਆਂ ਨੂੰ ਧਾਰਮਿਕ ਅਤੇ ਤਕਨਾਲੋਜੀ ਦੇ ਸੁਮੇਲ ਵਾਲੇ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।