ਗੈਰ ਵਿੱਦਿਅਕ ਡਿਊਟੀਆਂ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਵਿਭਾਗ ਨੂੰ ਭੇਜਿਆ ਨੋਟਿਸ*
*ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ ਵਿੱਦਿਅਕ ਕੰਮਾਂ ਦਾ ਬਾਈਕਾਟ*
ਪ੍ਰਮੋਦ ਭਾਰਤੀ
ਨਵਾਂਸ਼ਹਿਰ 15 ਸਤੰਬਰ, 2026
ਪੰਜਾਬ ਦੀਆਂ ਸਮੁੱਚੀਆ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਅਧਿਆਪਕ ਆਗੂ ਜਸਵਿੰਦਰ ਔਜਲਾ ,ਬਿਕਰਮਜੀਤ ਸਿੰਘ ਰਾਹੋਂ, ਜੁਝਾਰ ਸਿੰਘ ਸਹੂੰਗੜਾ, ਹਰਮਿੰਦਰ ਸਿੰਘ ਉੱਪਲ ਅਜੈ ਕੁਮਾਰ ਚਾਹੜ ਮਜਾਰਾ , ਰਾਜਵਿਦਰ ਲਾਖਾ, ਅਗਵਾਈ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾ ਮਾਣਯੋਗ ਡਿਪਟੀ ਕਮਿਸ਼ਨਰ ਸ ਗੁਲਪ੍ਰੀਤ ਸਿੰਘ ਔਲਖ ਅਤੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਤੱਕ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ/ ਪ੍ਰਾਇਮਰੀ ਸਿੱਖਿਆ ਦਫਤਰ ਰਾਹੀਂ ਗੈਰ ਵਿੱਦਿਅਕ ਡਿਊਟੀਆਂ (ਰਾਸ਼ਨ ਕਾਰਡ ਵੈਰੀਫਿਕੇਸ਼ਨ, ਹੈਲਥ ਕਾਰਡ, ਪਰਾਲੀ ਪ੍ਰਬੰਧਨ ਆਦਿ) ਪ੍ਰਾਇਮਰੀ ਪੱਧਰ ਅਤੇ ਸੈਕੰਡਰੀ ਪੱਧਰ ਦੀਆਂ ਸਕੂਲੀ ਖੇਡਾਂ ਲਈ ਲੋੜੀਂਦੇ ਫੰਡ ਮਿਲਣ ਤੱਕ ਖੇਡਾਂ ਨਾ ਕਰਵਾਉਣ, ਵਤਨ ਪੰਜਾਬ ਦੀਆਂ ਖੇਡਾਂ ਵਿੱਚ ਦਬਾਅ ਹੇਠ ਰਜਿਸਟਰੇਸ਼ਨ ਨਾ ਕਰਵਾਉਣ, ਸਕੂਲਾਂ ਵਿੱਚ ਸਫਾਈ ਸੇਵਕਾਂ ਦਾ ਪ੍ਰਬੰਧ ਕਰਨ ,ਐਸ ਐਮ ਸੀ ਦੀਆਂ ਟਰੇਨਿੰਗਾਂ ਵਿੱਚ ਪੰਜਾਬ ਸਰਕਾਰ ਦੀਆਂ ਗੈਰ ਵਿੱਦਿਅਕ ਸਕੀਮਾਂ ਦਾ ਪ੍ਰਚਾਰ ਨਾ ਕਰਨ , ਬੇਲੋੜੀਆਂ ਡਾਕਾਂ ਅਤੇ ਗੂਗਲ ਫਾਰਮ ਬੰਦ ਕਰਨ, ਐਸ ਐਨ ਏ ਸਪਰਸ਼ ਦੀਆਂ ਸਮੱਸਿਆਵਾਂ ਦੇ ਯੋਗ ਹੱਲ ,ਅਧਿਆਪਕਾਂ ਦੇ ਤਨਖਾਹ ਕਮਿਸ਼ਨ ਦੇ ਸਮੁੱਚੇ ਲਾਭ ਜਾਰੀ ਕਰਨ, ਡੀ.ਏ. ਪੁਰਾਣੀ ਪੈਨਸ਼ਨ ਪੁਰਾਣੇ ਸਕੇਲ ਅਤੇ ਪੱਤੇ ਬਹਾਲ ਕਰਨ ਆਦਿ ਨੂੰ ਲੈ ਕੇ ਸੱਤ ਦਿਨਾਂ ਦਾ ਨੋਟਿਸ ਭੇਜਿਆ ਗਿਆ। ਨੋਟਿਸ ਰਾਹੀਂ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਇੱਕ ਹਫਤੇ ਵਿੱਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਇਹਨਾਂ ਮੰਗਾਂ ਤੇ ਕੋਈ ਹਾਂ ਪੱਖੀ ਰਵੱਈਆ ਨਹੀਂ ਅਪਣਾਉਂਦੀ ਤਾਂ ਇਹਨਾਂ ਗੈਰ ਵਿੱਦਿਆਕ ਕੰਮਾਂ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਸਮੇਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜਨ ਪੜਾਉਣ ਦੇ ਕੰਮ ਲਈ ਸਕੂਲਾਂ ਵਿੱਚ ਰਹਿਣ ਦਿੱਤਾ ਜਾਵੇ ਕਿਉਂਕਿ ਇਸ ਸਮੇਂ ਸਕੂਲਾਂ ਵਿੱਚ ਸਤੰਬਰ ਪ੍ਰੀਖਿਆਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਨਾਲ ਹੀ ਜਿਲੇ ਤੇ ਸਟੇਟ ਪੱਧਰ ਦੀਆਂ ਖੇਡਾਂ ਵੀ ਚੱਲ ਰਹੀਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸਿੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਬਿਲਕੁਲ ਸੰਜੀਦਾ ਨਾ ਹੋ ਕੇ ਡੰਗ ਟਪਾਊ ਨੀਤੀ ਤੇ ਚੱਲ ਰਹੀ ਹੈ। ਅਧਿਆਪਕ ਵਰਗ ਦਾ ਵੱਡਾ ਹਿੱਸਾ ਐਸ ਆਈ ਆਰ ਵਿੱਚ ਡਿਊਟੀ 'ਤੇ ਤੈਨਾਤ ਹੈ। ਇਸ ਕਰਕੇ ਅਧਿਆਪਕਾਂ ਵਿੱਚ ਰੋਸ ਵੀ ਹੈ ਕਿਉ ਕਿ ਅਧਿਆਪਕ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਤ ਹਨ। ਇਸ ਮੌਕੇ ਮਨਜੀਤ ਰਾਮ, ਭੁਪਿੰਦਰ ਸੜੋਆ , ਗੁਰਨਾਮ ਸਿੰਘ, ਪਵਨ ਕੁਮਾਰ, ਗੁਰਮੁਖ ਸਿੰਘ, ਚੰਦਰ ਸ਼ੇਖਰ ਵਰਮਾ ,ਵਿਨੈ ਕੁਮਾਰ, ਸਤਿੰਦਰ ਸੋਢੀ , ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਦੀਸ਼ ਸਿੰਘ , ਨਵੀਨ ਕੁਮਾਰ
ਆਦਿ ਅਧਿਆਪਕ ਹਾਜ਼ਰ ਸਨ।