ਖੇਤੀਬਾੜੀ ਦੇ ਵਿਦਿਆਰਥੀਆਂ ਨੇ ਵੇਰਕਾ ਮਿਲਕ ਪਲਾਂਟ ਵਿਖੇ ਦੁੱਧ ਉਤਪਾਦਾਂ ਬਾਰੇ ਲਈ ਜਾਣਕਾਰੀ
ਅਸ਼ੋਕ ਵਰਬ
ਬਠਿੰਡਾ, 17 ਸਤੰਬਰ 2026 :ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਦੇ ਬੀ.ਐੱਸ.ਸੀ. ਐਗਰੀਕਲਚਰ (ਆਨਰਜ਼) 2+4 ਸਾਲਾ ਪ੍ਰੋਗਰਾਮ ਦੇ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਵੇਰਕਾ ਮਿਲਕ ਪਲਾਂਟ ਦਾ ਵਿਦਿਅਕ ਦੌਰਾ ਕਰਵਾਇਆ ਗਿਆ।ਇਹ ਦੌਰਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਦੇ ਐਸੋਸੀਏਟ ਡੀਨ ਡਾ. ਅਵਤਾਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਧੁਨਿਕ ਡੇਅਰੀ ਪ੍ਰੋਸੈਸਿੰਗ ਪਲਾਂਟ ਦੇ ਕੰਮਕਾਜ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ । ਨਾਲ ਹੀ ਉਨ੍ਹਾਂ ਦੁੱਧ ਪ੍ਰੋਸੈਸਿੰਗ, ਗੁਣਵੱਤਾ ਨਿਯੰਤਰਣ, ਪੈਕੇਜਿੰਗ ਅਤੇ ਡੇਅਰੀ ਉਤਪਾਦਾਂ ਦੇ ਉਤਪਾਦਨ ਨਾਲ ਸਬੰਧਤ ਵੱਖ-ਵੱਖ ਪੱਖਾਂ ਸਬੰਧੀ ਜਾਣਕਾਰੀ ਲਈ ।
ਵਿਦਿਆਰਥੀਆਂ ਨੇ ਦੁੱਧ ਦੀ ਖਰੀਦ, ਆਈਸਕ੍ਰੀਮ ਯੂਨਿਟ, ਘਿਓ ਯੂਨਿਟ, ਮਾਈਕ੍ਰੋਬਾਇਓਲੋਜੀ ਲੈਬ, ਗੁਣਵੱਤਾ ਭਰੋਸਾ, ਪੈਕੇਜਿੰਗ ਅਤੇ ਉਤਪਾਦਾਂ ਦੀ ਵੰਡ ਨਾਲ ਸਬੰਧਤ ਵੱਖ-ਵੱਖ ਪੜਾਵਾਂ ਦਾ ਨਿਰੀਖਣ ਕੀਤਾ। ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਪ੍ਰਾਪਤ ਕੀਤੀ ਸਿੱਖਿਆ ਨੂੰ ਡੇਅਰੀ ਅਤੇ ਫੂਡ-ਪ੍ਰੋਸੈਸਿੰਗ ਖੇਤਰ ਵਿੱਚ ਇਸਦੇ ਵਿਹਾਰਕ ਉਪਯੋਗ ਨਾਲ ਜੋੜਨ ਦਾ ਮੌਕਾ ਮਿਲਿਆ।
ਡਾ. ਲਵਜੀਤ ਕੌਰ, ਸਹਾਇਕ ਪ੍ਰੋਫੈਸਰ ਅਤੇ ਡਾ. ਕੁਮਿੰਦਰ ਕੌਰ, ਟੀਚਿੰਗ ਅਸਿਸਟੈਂਟ ਨੇ ਇਸ ਦੌਰਾਨ ਵਿਦਿਆਰਥੀਆਂ ਨਾਲ ਹਾਜ਼ਰ ਸਨ। ਇਸ ਦੌਰੇ ਦੇ ਪ੍ਰਬੰਧ ਲਈ ਸ੍ਰੀ ਪ੍ਰਭਸ਼ਰਨ ਸਿੰਘ ਅਤੇ ਸ੍ਰੀ ਤਰਨਵੀਰ ਸਿੰਘ ਸਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।