ਪ੍ਰਦਰਸ਼ਨੀ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 18 ਸਤੰਬਰ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ ਦੇ ਵੀ.ਸੀ.ਡਾ ਪ੍ਰੀਤਪਾਲ ਸਿੰਘ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਦੇ ਫਿਜ਼ਿਓਥੈਰੇਪੀ ਵਿਭਾਗ ਵੱਲੋਂ ਫਿਜ਼ਿਓਥੈਰੇਪੀ ਦਿਵਸ ਮਨਾਇਆ ਗਿਆ, ਇਸ ਮੌਕੇ ਵਿਭਾਗ ਦੇ ਡੀਨ ਡਾ. ਪੰਕਜਪ੍ਰੀਤ ਸਿੰਘ ਅਤੇ ਵਿਭਾਗ ਮੁਖੀ ਡਾ. ਸੁਪ੍ਰੀਤ ਬਿੰਦਰਾ ਨੇ ਕਿਹਾ ਕਿ ਫਿਜ਼ਿਓਥੈਰੇਪੀ ਰਾਹੀਂ ਕਈ ਬਿਮਾਰੀਆਂ ਦਾ ਇਲਾਜ ਕਰਕੇ ਦਵਾਈਆਂ ਅਤੇ ਸਰਜਰੀ ਤੋਂ ਬਚਿਆ ਜਾ ਸਕਦਾ ਹੈ , ਉਨ੍ਹਾਂ ਕਿਹਾ ਕਿ ਅੱਜ ਦੀ ਬਦਲ ਰਹੀ ਜੀਵਨਸ਼ੈਲੀ, ਖਾਣ-ਪੀਣ ਦੀਆਂ ਵਸਤੂਆਂ ਅਤੇ ਮੋਬਾਈਲ ਫੋਨ ਦੀ ਵੱਧ ਰਹੀ ਵਰਤੋਂ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਵੱਧ ਰਹੀਆਂ ਹਨ
ਸਰਵਾਈਕਲ, ਮੋਢਿਆਂ ਅਤੇ ਗੋਡਿਆਂ ਦੀਆਂ ਸਮੱਸਿਆਵਾਂ ਤੋਂ ਇਲਾਵਾ ਅਪਾਹਜ ਵਰਗੀਆਂ ਬਿਮਾਰੀਆਂ ਕਾਰਨ ਸਰੀਰ ਦੇ ਅੰਗਾਂ ਦੀ ਕਾਰਜਸ਼ੀਲਤਾ ਪ੍ਰਭਾਵਿਤ ਹੁੰਦੀ ਹੈ , ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਇਲਾਜ ਵਿੱਚ ਫਿਜ਼ਿਓਥੈਰੇਪੀ ਦੀ ਅਹਿਮ ਭੂਮਿਕਾ ਹੈ , ਉਨ੍ਹਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਮੋਬਾਈਲ ਫੋਨ ਦੀ ਵਰਤੋਂ ਘੱਟ ਤੋਂ ਘੱਟ ਕਰਨ ਦੀ ਅਪੀਲ ਕੀਤੀ , ਇਸ ਮੌਕੇ ਵਿਦਿਆਰਥੀਆਂ ਵੱਲੋਂ ਚਾਰਟਾਂ ਅਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾ ਕੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ , ਸਮਾਗਮ ਦੌਰਾਨ ਵਿਭਾਗ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ