ਨਸ਼ਾ ਤਸਕਰ 102 ਗ੍ਰਾਮ ਹੈਰੋਇਨ ਸਮੇਤ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 18 ਸਤੰਬਰ 2026
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਲੁਧਿਆਣਾ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ 102 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਡਿਪਟੀ ਕਮਿਸ਼ਨਰ ਪੁਲਿਸ ਦਿਹਾਤੀ ਲੁਧਿਆਣਾ ਗੁਰਸੇਵਕ ਸਿੰਘ ਬਰਾੜ, ਪੀ.ਪੀ.ਐਸ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਥਾਣੇਦਾਰ ਦਲਬੀਰ ਸਿੰਘ, ਮੁੱਖ ਅਫਸਰ ਥਾਣਾ ਸਾਹਨੇਵਾਲ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਨਵਜੋਤ ਸਿੰਘ, ਇੰਚਾਰਜ ਚੌਕੀ ਕੰਗਣਵਾਲ ਦੀ ਪੁਲਿਸ ਪਾਰਟੀ ਵੱਲੋਂ ਮਿਤੀ 17.09.2026 ਨੂੰ ਰਾਧਾ ਸੁਆਮੀ ਸਤਿਸੰਗ ਘਰ ਗੇਟ ਨੰਬਰ-03 ਤੋਂ ਬਾਪੂ ਮਾਰਕੀਟ ਸਾਈਡ, ਲੋਹਾਰਾ ਰੋਡ ਵਿਖੇ ਪੈਦਲ ਆ ਰਹੇ ਦੋਸ਼ੀ ਜਸਕਰਨ ਮੰਡੇਰ ਉਰਫ਼ ਜੱਸੀ ਪੁੱਤਰ ਸੁਰਿੰਦਰ ਸਿੰਘ ਵਾਸੀ ਗਲੀ ਨੰਬਰ 2/3, ਹੀਰੋ ਸੁਮਨ ਨਗਰ, ਪਿੰਡ ਜਸਪਾਲ ਬਾਂਗਰ, ਥਾਣਾ ਸਾਹਨੇਵਾਲ, ਲੁਧਿਆਣਾ ਨੂੰ ਕਾਬੂ ਕੀਤਾ ਗਿਆ।
ਦੋਸ਼ੀ ਦੇ ਕਬਜ਼ੇ ਵਿੱਚੋਂ 102 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਥਾਣਾ ਸਾਹਨੇਵਾਲ, ਲੁਧਿਆਣਾ ਵਿਖੇ ਮੁਕੱਦਮਾ ਨੰਬਰ 308 ਮਿਤੀ 17.09.2026, ਅਧੀਨ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦਰਜ ਕੀਤਾ ਗਿਆ ਹੈ।
ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੋਸ਼ੀ ਖਿਲਾਫ ਪਹਿਲੇ ਵੀ ਥਾਣਾ ਸਾਹਨੇਵਾਲ ਵਿੱਚ ਦੋ ਮੁਕੱਦਮੇ ਦਰਜ ਹਨ।