ਕੁਸ਼ਤੀ ਦੰਗਲ ਸ਼ੁਰੂ ਕਰਵਾਏ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 19 ਸਤੰਬਰ 2026 : ਪਿੰਡ ਬਹਿਲੋਲਪੁਰ ਵਿਖੇ ਮੇਲਾ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਏ ਗਏ ਵਿਸ਼ਾਲ ਕੁਸ਼ਤੀ ਦੰਗਲ ਵਿੱਚ ਚੇਅਰਮੈਨ ਅਜੈ ਸਿੰਘ ਲਿਬੜਾ ਅਤੇ ਵਿਧਾਇਕ ਲਖਬੀਰ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ , ਇਸ ਮੌਕੇ ਉਨ੍ਹਾਂ ਵੱਲੋਂ ਦੰਗਲ ਵਿੱਚ ਹਿੱਸਾ ਲੈਣ ਵਾਲੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਦੀ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਗਈ
ਇਸ ਮੌਕੇ ਅਜੈ ਸਿੰਘ ਲਿਬੜਾ ਨੇ ਕਿਹਾ ਕਿ ਪਹਿਲਵਾਨੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਖੇਡ ਵਿਰਾਸਤ ਦਾ ਅਹਿਮ ਹਿੱਸਾ ਹਨ , ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ ,ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਦੇਣ ਲਈ ਅਜਿਹੇ ਖੇਡ ਅਤੇ ਸਮਾਜਿਕ ਉਪਰਾਲੇ ਬੇਹੱਦ ਜ਼ਰੂਰੀ ਹਨ , ਪਿੰਡ ਪੱਧਰ ’ਤੇ ਕੁਸ਼ਤੀ ਦੰਗਲ ਅਤੇ ਹੋਰ ਖੇਡ ਮੁਕਾਬਲੇ ਕਰਵਾਉਣਾ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਸ਼ਲਾਘਾਯੋਗ ਉਪਰਾਲਾ ਹੈ
ਇਸ ਦੌਰਾਨ ਦੰਗਲ ਵਿੱਚ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਪਹਿਲਵਾਨਾਂ ਦਾ ਉਤਸ਼ਾਹ ਵਧਾਇਆ , ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਗਿਆ