ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਮੋਹਾਲੀ 23 ਸਤੰਬਰ 2026 : ਮੋਹਾਲੀ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ , ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ ਵਿੱਚੋਂ 2 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ ,
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਚੋਰੀ ਕੀਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ , ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਵੱਲੋਂ ਹੋਰ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਇਨ੍ਹਾਂ ਚੋਰੀਆਂ ਵਿੱਚ ਹੋਰ ਕੋਈ ਵਿਅਕਤੀ ਸ਼ਾਮਲ ਹੈ ਜਾਂ ਨਹੀਂ , SSP ਮੋਹਾਲੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ , ਮਾਮਲੇ ਸਬੰਧੀ ਪੁਲਿਸ ਦੀ ਅਗਲੇਰੀ ਜਾਂਚ ਜਾਰੀ ਹੈ