ਪਿੰਡ ਤਲਵੰਡੀ ਭਿੰਡਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ
ਰੋਹਿਤ ਗੁਪਤਾ
ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 24 ਸਤੰਬਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਤਲਵੰਡੀ ਭਿੰਡਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਪਿੰਡ ਤਲਵੰਡੀ ਭਿੰਡਰ ਵਿਖੇ ਲਗਾਏ ਗਏ ਕੈਂਪ ਵਿੱਚ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਓਪ ਨਿਰੀਖਕ ਗੁਰਸੇਵਕ ਸਿੰਘ ਨੇ ਫਸਲਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਉਹਨਾਂ ਨੇ ਕਿਹਾ ਕਿ ਪਰਾਲੀ ਦੀ ਸਾਂਭਣ ਲਈ ਹੁਣ ਸਾਡੇ ਕੋਲ ਮਸ਼ੀਨਰੀ ਉਪਲਬਧ ਹੈ ਸੋ ਕਿਸਾਨ ਵੀਰ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾ ਕੇ ਕਣਕ ਦੀ ਬਿਜਾਈ ਕਰਨ।
ਉਹਨਾਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਪਰਾਲੀ ਦੇ ਧੂਏ ਨਾਲ ਪੈਦਾ ਹੋਣ ਵਾਲੀਆਂ ਜਹਰੀਲੀ ਗੈਸਾਂ ਸਾਡੀ ਜ਼ਿੰਦਗੀ ਤੇ ਕਿੰਨਾ ਅਸਰ ਪਾਉਂਦੀਆਂ ਹਨ। ਆਪਾਂ ਸਾਰੇ ਦੇਖਦੇ ਹੀ ਹਾਂ ਕਿ ਪਿਛਲੇ ਕੁਝ ਸਾਲਾਂ ਤੋਂ ਕਿੰਨੀਆਂ ਭਿਆਨਕ ਬਿਮਾਰੀਆਂ ਸਾਹਮਣੇ ਆ ਰਹੀਆਂ ਹਨ। ਸੋ ਜੇਕਰ ਅਸੀਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਜਾਈ ਕਰਦੇ ਹਾਂ ਤਾਂ ਉਸ ਨਾਲ ਸਾਡੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਸਾਡਾ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ। ਇਸ ਕਰਕੇ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਾਉਣ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਜਾਏ ਕਰਨ ਲਈ ਆਪਣੇ ਖੇਤ ਤਿਆਰ ਕਰਨ।
ਕੈਂਪ ਵਿੱਚ ਆਏ ਕਿਸਾਨਾਂ ਦੀਆਂ ਫਾਰਮਰ ਰਜਿਸਟਰੀ ਤਹਿਤ ਕਿਸਾਨ ਆਈਡੀਆਂ ਵੀ ਬਣਾਈਆਂ ਗਈਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਵੀਰ ਜਲਦੀ ਤੋਂ ਜਲਦੀ ਕਿਸਾਨ ਆਈਡੀਆ ਬਣਾ ਲੈਣ।
ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਸ਼ੁਭਪ੍ਰੀਤ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ । ਕੈਂਪ ਵਿੱਚ ਪ੍ਰਧਾਨ ਸਵਰਨ ਸਿੰਘ, ਨੰਬਰਦਾਰ ਸੁਵਿੰਦਰ ਸਿੰਘ, ਅਮਰਜੀਤ ਸਿੰਘ, ਰਣਬੀਰ ਸਿੰਘ ਆਦਿ ਹਾਜ਼ਰ ਸਨ।