ਸੜਕ ਸੁਰੱਖਿਆ ਫੋਰਸ
ਦੀਦਾਰ ਗੁਰਨਾ
ਤਰਨ ਤਾਰਨ 26 ਸਤੰਬਰ 2026 : SSP ਸੁਰੇੰਦਰ ਲਾਂਬਾ ਦੀ ਅਗਵਾਈ ਹੇਠ ਤਰਨ ਤਾਰਨ ਪੁਲਿਸ ਦੀ ਸੜਕ ਸੁਰੱਖਿਆ ਫੋਰਸ (SSF) ਲੋਕਾਂ ਦੀ ਸੁਰੱਖਿਆ ਲਈ ਸੜਕਾਂ ’ਤੇ ਲਗਾਤਾਰ ਤਾਇਨਾਤ ਹੈ , ਫੋਰਸ ਵੱਲੋਂ ਸੜਕਾਂ ’ਤੇ ਗਸ਼ਤ ਕਰਕੇ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਲਈ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ
ਸੜਕ ਸੁਰੱਖਿਆ ਫੋਰਸ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਜਾਂ ਹੋਰ ਕਿਸੇ ਐਮਰਜੈਂਸੀ ਸਮੇਂ ਪ੍ਰਭਾਵਿਤ ਲੋਕਾਂ ਤੱਕ ਤੁਰੰਤ ਪੁਲਿਸ ਸਹਾਇਤਾ ਪਹੁੰਚਾਉਣਾ ਹੈ , ਇਸ ਤੋਂ ਇਲਾਵਾ ਸੜਕਾਂ ’ਤੇ ਫਸੇ ਵਾਹਨਾਂ, ਹਾਦਸਿਆਂ ਅਤੇ ਟ੍ਰੈਫਿਕ ਨਾਲ ਸਬੰਧਤ ਸਥਿਤੀਆਂ ਵਿੱਚ ਵੀ ਫੋਰਸ ਵੱਲੋਂ ਲੋੜ ਅਨੁਸਾਰ ਮਦਦ ਕੀਤੀ ਜਾਂਦੀ ਹੈ
ਐਮਰਜੈਂਸੀ ਵਿੱਚ 112 ’ਤੇ ਕਰੋ ਕਾਲ
ਤਰਨ ਤਾਰਨ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੜਕ ’ਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ, ਹਾਦਸੇ ਜਾਂ ਤੁਰੰਤ ਪੁਲਿਸ ਸਹਾਇਤਾ ਦੀ ਲੋੜ ਹੋਣ ’ਤੇ 112 ’ਤੇ ਕਾਲ ਕੀਤੀ ਜਾਵੇ। ਸੂਚਨਾ ਮਿਲਣ ’ਤੇ ਸਬੰਧਤ ਪੁਲਿਸ ਟੀਮ ਵੱਲੋਂ ਮੌਕੇ ’ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ।
ਸੜਕ ਸੁਰੱਖਿਆ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ
ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਾਹਨ ਸਾਵਧਾਨੀ ਨਾਲ ਚਲਾਉਣ ਅਤੇ ਸੜਕ ’ਤੇ ਹੋਰ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ