SSP ਫਰੀਦਕੋਟ ਗੁਰਬੰਸ ਸਿੰਘ ਬੈਂਸ ਜਨਤਾ ਦੀਆਂ ਸਮੱਸਿਆਵਾਂ ਸੁਣਦੇ ਹੋਏ
ਦੀਦਾਰ ਗੁਰਨਾ
ਫਰੀਦਕੋਟ 29 ਸਤੰਬਰ 2026 : ਜ਼ਿਲ੍ਹਾ ਫਰੀਦਕੋਟ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ SSP ਫਰੀਦਕੋਟ ਗੁਰਬੰਸ ਸਿੰਘ ਬੈਂਸ ਵੱਲੋਂ ਜਨਤਾ ਦੀਆਂ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਨੂੰ ਧਿਆਨ ਨਾਲ ਸੁਣਿਆ ਗਿਆ , ਇਸ ਦੌਰਾਨ ਵੱਖ-ਵੱਖ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਮਾਮਲੇ SSP ਦੇ ਧਿਆਨ ਵਿੱਚ ਲਿਆਂਦੇ ਗਏ , SSP ਗੁਰਬੰਸ ਸਿੰਘ ਬੈਂਸ ਨੇ ਲੋਕਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹਰੇਕ ਮਾਮਲੇ ਦੀ ਯੋਗ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ , ਉਨ੍ਹਾਂ ਕਿਹਾ ਕਿ ਪੁਲਿਸ ਕੋਲ ਆਉਣ ਵਾਲੀ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ
ਲੋਕਾਂ ਦਾ ਭਰੋਸਾ ਪੁਲਿਸ ਦੀ ਸਭ ਤੋਂ ਵੱਡੀ ਤਾਕਤ
SSP ਨੇ ਕਿਹਾ ਕਿ ਹਰ ਮਾਮਲੇ ਵਿੱਚ ਸਮੇਂ-ਸਿਰ, ਨਿਰਪੱਖ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ , ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਦਫ਼ਤਰਾਂ ਵਿੱਚ ਪਹੁੰਚ ਕਰਨ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪੁਲਿਸ ਅਧਿਕਾਰੀਆਂ ਨੂੰ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ , SSP ਗੁਰਬੰਸ ਸਿੰਘ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਬੇਝਿਜਕ ਪੁਲਿਸ ਦੇ ਧਿਆਨ ਵਿੱਚ ਲਿਆਉਣ